ਨਸ਼ੇ ਦਾ ਕਹਿਰ ਜਾਰੀ; ਦੋ ਨੌਜਵਾਨਾਂ ਦੀ ਨਸ਼ੇ ਨਾਲ ਮੌਤ

ਨਸ਼ੇ ਦਾ ਕਹਿਰ ਜਾਰੀ; ਦੋ ਨੌਜਵਾਨਾਂ ਦੀ ਨਸ਼ੇ ਨਾਲ ਮੌਤ

ਚੰਡੀਗੜ੍ਹ: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜ਼ਾਰੀ ਹੈ। ਬੀਤੇ ਦਿਨ ਨਸ਼ੇ ਕਾਰਨ ਦੋ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਫਰੀਦਕੋਟ ਜ਼ਿਲ੍ਹੇ ਵਿੱਚ ਸ਼ਹਿਬਾਜ਼ ਨਗਰ ਵਿਖੇ ਸੜਕ 'ਤੇ ਇੱਕ 24 ਸਾਲਾ ਨੌਜਵਾਨ ਦੀ ਲਾਸ਼ ਮਿਲੀ। ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਦੇ ਮੂੰਹ ਵਿੱਚੋਂ ਝੱਗ ਆ ਰਹੀ ਸੀ। ਭਾਵੇਂ ਕਿ ਪੋਸਟਮਾਰਟਮ ਰਿਪੋਰਟ ਅਜੇ ਆਉਣੀ ਹੈ ਪਰ ਮੁੱਢਲੇ ਲੱਛਣਾਂ ਤੋਂ ਇਹ ਮਾਮਲਾ ਨਸ਼ੇ ਕਾਰਨ ਮੌਤ ਦਾ ਹੀ ਲੱਗ ਰਿਹਾ ਹੈ।

ਇਹ ਨੌਜਵਾਨ ਦਵਾਈਆਂ ਦੀ ਦੁਕਾਨ ਚਲਾਉਂਦਾ ਸੀ। ਇਹ ਦੋ ਭੈਣਾਂ ਦਾ ਇਕੱਲਾ ਭਰਾ ਸੀ, ਜਿਸ ਦੀ ਮੌਤ ਨੇ ਪਰਿਵਾਰ ਨੂੰ ਹਲੂਣ ਕੇ ਰੱਖ ਦਿੱਤਾ ਹੈ। 

ਇਸੇ ਤਰ੍ਹਾਂ ਬਠਿੰਡਾ ਜ਼ਿਲ੍ਹੇ ਵਿੱਚ 23-24 ਸਾਲ ਦੀ ਉਮਰ ਦੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਦੀ ਲਾਸ਼ ਪੁਰਾਣੀ ਗੁਦਾਮ ਸੜਕ 'ਤੇ ਸੋਮਵਾਰ ਨੂੰ ਮਿਲੀ। ਪੁਲਿਸ ਮੁਤਾਬਿਕ ਇਹ ਮੌਤ ਵੀ ਨਸ਼ੇ ਕਾਰਨ ਹੋਈ ਪ੍ਰਤੀਤ ਹੋ ਰਹੀ ਹੈ। ਖਬਰ ਮਿਲਣ ਤੱਕ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਸੀ। ਪੁਲਿਸ ਨੇ ਦੱਸਿਆ ਕਿ ਲਾਸ਼ ਕੋਲੋਂ ਦੋ ਸਰਿੰਜਾਂ ਅਤੇ ਗੋਲੀਆਂ ਮਿਲੀਆਂ ਹਨ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ