ਨਸ਼ਾ ਵੇਚਦੇ ਦੋ ਨੌਜਵਾਨ ਕਾਬੂ; ਇੱਕ ਗਿਆਰਵੀਂ ਜਮਾਤ ਦਾ ਵਿਦਿਆਰਥੀ
ਫਿਰੋਜ਼ਪੁਰ: ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਦੋ ਨੌਜਵਾਨਾਂ ਨੂੰ ਨਸ਼ਾ ਸਲਗਲਿੰਗ ਦੇ ਦੋਸ਼ ਅਧੀਨ ਗ੍ਰਿਫਤਾਰ ਕੀਤਾ ਹੈ, ਇਹਨਾਂ ਵਿੱਚੋਂ ਇੱਕ 11ਵੀਂ ਜਮਾਤ ਦਾ ਵਿਦਿਆਰਥੀ ਹੈ। ਪੁਲਿਸ ਨੇ ਇਹਨਾਂ ਕੋਲੋਂ 750 ਗ੍ਰਾਮ ਹੈਰੋਇਨ ਅਤੇ 30,000 ਰੁਪਏ ਦੀ ਰਾਸ਼ੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਸਪੈਸ਼ਲ ਟਾਸਕ ਫੋਰਸ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਜਗਲ ਉਰਫ ਜੱਗਾ (20 ਸਾਲ) ਅਤੇ ਨਵਰੰਗ ਉਰਫ ਨੱਨੂ (16 ਸਾਲ) ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਇਹਨਾਂ ਦਾ ਤੀਜਾ ਸਾਥੀ ਰੋਹਤ ਜੋ ਜਗਨ ਦਾ ਭਰਾ ਹੈ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਅਫਸਰਾਂ ਮੁਤਾਬਿਕ ਉਹਨਾਂ ਨੂੰ ਇਤਲਾਹ ਮਿਲੀ ਸੀ ਕਿ ਇਹ ਨੌਜਵਾਨ ਨਸ਼ਾ ਸਪਲਾਈ ਕਰਨ ਦਾ ਕੰਮ ਕਰਦੇ ਹਨ ਤੇ ਇਸ ਇਤਲਾਹ ਦੇ ਅਧਾਰ 'ਤੇ ਪੁਲਿਸ ਨੇ ਜਾਲ ਵਿਛਾ ਕੇ ਇਹਨਾਂ ਨੂੰ ਕਾਬੂ ਕੀਤਾ ਹੈ। ਫੜ੍ਹੇ ਜਾਣ ਮੌਕੇ ਇਹ ਨੌਜਵਾਨ ਮੋਟਰਸਾਈਕਲ 'ਤੇ ਨਸ਼ਾ ਵੇਚਣ ਜਾ ਰਹੇ ਸਨ।
ਪੁਲਿਸ ਨੇ ਇਹਨਾਂ ਖਿਲਾਫ ਐਨਡੀਪੀਐੱਸ ਕਾਨੂੰਨ ਦੀਆਂ ਧਾਰਾਵਾਂ 21, 29, 61, 85 ਅਧੀਨ ਮਾਮਲਾ ਦਰਜ ਕੀਤਾ ਹੈ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)