ਨਸ਼ੇ ਨੇ ਪੰਜਾਬ ਦੇ ਇਕ ਹੋਰ ਨੌਜਵਾਨ ਦੀ ਲਈ ਜਾਨ

ਨਸ਼ੇ ਨੇ ਪੰਜਾਬ ਦੇ ਇਕ ਹੋਰ ਨੌਜਵਾਨ ਦੀ ਲਈ ਜਾਨ

ਗੁਰਦਾਸਪੁਰ: ਪੰਜਾਬ ਵਿਚ ਭਾਵੇਂ ਸਰਕਾਰ ਨਸ਼ੇ 'ਤੇ ਕਾਬੂ ਪਾਉਣ ਦੇ ਦਗਮਜੇ ਮਾਰ ਰਹੀ ਹੈ ਪਰ ਨਸ਼ੇ ਨਾਲ ਪੰਜਾਬ ਵਿਚ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਗੁਰਦਾਸਪੁਰ ਦੇ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਮ੍ਰਿਤਕ ਸੰਦੀਪ ਸਿੰਘ (25), ਪੁੱਤਰ ਕਾਬਲ ਸਿੰਘ ਸੈਣੀ ਨਸ਼ਿਆਂ ਦਾ ਆਦੀ ਸੀ ਅਤੇ ਬੀਤੇ ਦਿਨ ਘਰੋਂ ਗੁਰਦਾਸਪੁਰ ਗਿਆ ਸੀ ਤੇ ਵਾਪਸ ਨਹੀਂ ਪਰਤਿਆ। ਮ੍ਰਿਤਕ ਦੇ ਪਿਤਾ ਕਾਬਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 5 ਵਜੇ ਦੇ ਕਰੀਬ ਕੁਝ ਕਾਰ ਚਾਲਕ ਉਸ ਨੂੰ ਘਰ ਨੇੜੇ ਸੁੱਟ ਗਏ ਸਨ। 

ਉਨ੍ਹਾਂ ਦੱਸਿਆ ਕਿ ਜਦੋਂ ਸੰਦੀਪ ਦੀ ਡਾਕਟਰਾਂ ਕੋਲੋਂ ਜਾਂਚ ਕਰਵਾਈ ਤਾਂ ਉਨ੍ਹਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਉੱਧਰ ਸ਼ਾਲਾ ਪੁਲਿਸ ਨੇ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ