ਦਿੱਲੀ ਗੁਰਦੁਆਰਾ ਕਮੇਟੀ ਦੀ ਨਵੀਂ ਚੋਣ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨ ਚੁਣਿਆ ਗਿਆ

ਦਿੱਲੀ ਗੁਰਦੁਆਰਾ ਕਮੇਟੀ ਦੀ ਨਵੀਂ ਚੋਣ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨ ਚੁਣਿਆ ਗਿਆ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੋਣ ਵਿਚ ਅੱਜ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨ ਚੁਣਿਆ ਗਿਆ। ਹਰਮੀਤ ਸਿੰਘ ਕਾਲਕਾ ਨੂੰ ਕਮੇਟੀ ਦੇ ਜਨਰਲ ਸਕੱਤਰ ਦੇ ਅਹੁਦੇ ਲਈ ਚੁਣਿਆ ਗਿਆ।

ਇਸ ਤੋਂ ਇਲਾਵਾ ਕੁਲਵੰਤ ਸਿੰਘ ਬਾਠ ਨੂੰ ਉਪ ਪ੍ਰਧਾਨ, ਰਣਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਹਰਵਿੰਦਰ ਸਿੰਘ ਨੂੰ ਜਾਇੰਟ ਸਕੱਤਰ ਚੁਣਿਆ ਗਿਆ। 

ਅਹੁਦੇਦਾਰਾਂ ਦੀ ਇਹ ਚੋਣ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੰਡਲ ਦੀ ਬੈਠਕ ਵਿਚ ਕੀਤੀ ਗਈ। ਜ਼ਿਕਰਯੋਗ ਹੈ ਕਿ ਕਮੇਟੀ ਦੇ ਕਾਰਜਕਾਰਨੀ ਮੰਡਲ ਦੀ ਮਿਆਦ ਦੋ ਸਾਲ ਦੀ ਹੁੰਦੀ ਹੈ ਜੋ ਇਸ ਵਾਰ 29 ਮਾਰਚ ਨੂੰ ਖਤਮ ਹੋਣ ਵਾਲੀ ਹੈ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ