ਭਾਰਤੀ ਚੋਣ ਕਮਿਸ਼ਨ ਨੇ ਸਿੱਧੂ ਦੇ ਪ੍ਰਚਾਰ 'ਤੇ 72 ਘੰਟਿਆਂ ਦੀ ਰੋਕ ਲਾਈ
ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਕਰਦਿਆਂ ਉਨ੍ਹਾਂ ਦੇ ਪ੍ਰਚਾਰ ਕਰਨ 'ਤੇ 72 ਘੰਟਿਆਂ ਦੀ ਰੋਕ ਲਾ ਦਿੱਤੀ ਹੈ। ਸਿੱਧੂ ਵੱਲੋਂ ਬਿਹਾਰ ਵਿੱਚ ਚੋਣ ਪ੍ਰਚਾਰ ਦੌਰਾਨ ਮੁਸਲਮਾਨਾਂ ਨੂੰ ਆਪਣੀ ਵੋਟ ਵੰਡ ਹੋਣ ਤੋਂ ਰੋਕਣ ਲਈ ਕਿਹਾ ਸੀ ਤਾਂ ਕਿ ਨਰਿੰਦਰ ਮੋਦੀ ਨੂੰ ਹਰਾਇਆ ਜਾ ਸਕੇ। ਸਿੱਧੂ ਦੇ ਪ੍ਰਚਾਰ 'ਤੇ ਲੱਗੀ 72 ਘੰਟਿਆਂ ਦੀ ਰੋਕ ਦਾ ਸਮਾਂ ਮੰਗਲਵਾਰ ਸਵੇਰੇ 10 ਵਜੇ ਸ਼ੁਰੂ ਹੋਵੇਗਾ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)