ਸਿੱਖ ਮਿਲੀਅਨ ਰੁੱਖ ਲਗਾ ਕੇ ਮਨਾਉਣਗੇ ਗੁਰੂ ਨਾਨਕ ਪਾਤਸ਼ਾਹ ਦਾ 550 ਸਾਲਾ ਪ੍ਰਕਾਸ਼ ਦਿਹਾੜਾ

ਸਿੱਖ ਮਿਲੀਅਨ ਰੁੱਖ ਲਗਾ ਕੇ ਮਨਾਉਣਗੇ ਗੁਰੂ ਨਾਨਕ ਪਾਤਸ਼ਾਹ ਦਾ 550 ਸਾਲਾ ਪ੍ਰਕਾਸ਼ ਦਿਹਾੜਾ

ਚੰਡੀਗੜ੍ਹ: ਪੂਰੀ ਦੁਨੀਆ ਵਿਚ ਵਸਦਾ ਸਿੱਖ ਭਾਈਚਾਰਾ ਇਸ ਸਾਲ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਜਾ ਰਹੇ ਹਨ। ਇਸ ਸਬੰਧੀ ਵਿਸ਼ਵ ਭਰ ਵਿਚ ਸਿੱਖ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਵਾਤਾਰਵਰਨ ਸਬੰਧੀ ਜਾਗਰੂਕਤਾ ਫਲਾਉਣ ਵਾਲੀ ਸਿੱਖ ਸੰਸਥਾ 'ਈਕੋਸਿੱਖ' ਵੱਲੋਂ ਇਹ ਸਮਾਗਮ ਪੂਰੀ ਦੁਨੀਆ ਵਿਚ 10 ਲੱਖ ਰੁੱਖ ਲਗਾ ਕੇ ਮਨਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਟੀਚੇ ਦਾ ਮੁੱਖ ਮਕਸਦ ਇਸ ਧਰਤੀ ਦੇ ਵਿਗੜ ਰਹੇ ਵਾਤਾਵਰਨ ਨੂੰ ਮੁੜ ਸਹੀ ਲੀਹਾਂ 'ਤੇ ਲੈ ਕੇ ਆਉਣਾ ਹੈ।

ਈਕੋਸਿੱਖ ਦੇ ਮੁਖੀ ਰਾਜਵੰਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਕੁਦਰਤ ਨੂੰ ਪਿਆਰ ਕਰਦੇ ਸਨ ਤੇ ਉਹਨਾਂ ਇਹ ਸੁਨੇਹਾ ਗੁਰਬਾਣੀ ਰਾਹੀਂ ਸਾਰੀ ਦੁਨੀਆ ਨੂੰ ਦਿੱਤਾ। ਉਹਨਾਂ ਕਿਹਾ ਕਿ ਸਿੱਖ ਹਰ ਰੋਜ਼ ਗੁਰੂ ਨਾਨਕ ਪਾਤਸ਼ਾਹ ਦੀ ਬਖਸ਼ੀ ਬਾਣੀ ਵਿਚੋਂ ਪੜ੍ਹਦਾ ਹੈ- 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ'।

ਰਾਜਵੰਤ ਸਿੰਘ ਨੇ ਕਿਹਾ ਕਿ ਉਹਨਾਂ ਦੀ ਕੋਸ਼ਿਸ਼ ਹੈ ਕਿ ਇਸ ਪ੍ਰੋਗਰਾਮ ਨਾਲ ਸਿੱਖਾਂ, ਖਾਸ ਕਰਕੇ ਨੌਜਵਾਨਾਂ ਨੂੰ ਕੁਦਰਤਿ ਨਾਲ ਆਪਣਾ ਰਿਸ਼ਤਾ ਸੁਧਾਰਣ ਦਾ ਸੁਨੇਹਾ ਦਿੱਤਾ ਜਾਵੇ। 

ਉਹਨਾਂ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਇਸ ਪ੍ਰੋਗਰਾਮ ਵਿਚ ਰੁੱਖ ਲਗਾ ਵੀ ਚੁੱਕੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿਚ 550 ਰੁੱਖ ਲਗਾਉਣ ਦੀ ਸਲਾਹ ਬਣਾਈ ਜਾ ਰਹੀ ਹੈ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ