ਹਰਿਆਣਾ ਤੇ ਮਹਾਰਾਸ਼ਟਰ ਵਿੱਚ ਚੋਣਾਂ 21 ਅਕਤੂਬਰ ਨੂੰ

ਹਰਿਆਣਾ ਤੇ ਮਹਾਰਾਸ਼ਟਰ ਵਿੱਚ ਚੋਣਾਂ 21 ਅਕਤੂਬਰ ਨੂੰ

ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ ਨੇ ਅੱਜ ਹਰਿਆਣਾ ਅਤੇ ਮਹਾਰਾਸ਼ਟਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹਨਾਂ ਦੋਵਾਂ ਸੂਬਿਆਂ ਵਿੱਚ 21 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ। 

ਇਹਨਾਂ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਕੀਤੀ ਜਾਵੇਗੀ। 

ਪ੍ਰਾਪਤ ਜਾਣਕਾਰੀ ਮੁਤਾਬਿਕ ਹਰਿਆਣਾ ਵਿੱਚ ਕੁੱਲ 1.82 ਕਰੋੜ ਵੋਟਰ ਹਨ ਜਦਕਿ ਮਹਾਰਾਸ਼ਟਰ ਵਿੱਚ 8.94 ਕਰੋੜ ਵੋਟਰ ਹਨ। 

ਮਹਾਰਾਸ਼ਟਰ ਵਿਧਾਨ ਸਭਾ ਵਿੱਚ ਕੁੱਲ 288 ਸੀਟਾਂ ਹਨ ਜਦਕਿ ਹਰਿਆਣਾ ਵਿਧਾਨ ਸਭਾ ੋਵੱਚ 90 ਸੀਟਾਂ ਹਨ। 

ਇਹਨਾਂ ਚੋਣਾਂ ਲਈ ਕਾਗਜ਼ ਭਰਨ ਦੀ ਸ਼ੁਰੂਆਤ 27 ਸਤੰਬਰ ਨੂੰ ਹੋਵੇਗੀ ਜਦਕਿ ਕਾਗਜ਼ ਭਰਨ ਦੀ ਆਖਰੀ ਮਿਤੀ 4 ਅਕਤੂਬਰ ਹੋਵੇਗੀ ਤੇ ਕਾਗਜ਼ 7 ਅਕਤੂਬਰ ਤੱਕ ਵਾਪਸ ਲਏ ਜਾ ਸਕਣਗੇ।