ਗਿੱਪੀ ਗਰੇਵਾਲ ਫ਼ਿਲਮ ਬਣਾਏਗਾ ‘ਸ਼ੇਰਾਂ ਦੀ ਕੌਮ ਪੰਜਾਬੀ’

ਗਿੱਪੀ ਗਰੇਵਾਲ ਫ਼ਿਲਮ ਬਣਾਏਗਾ ‘ਸ਼ੇਰਾਂ ਦੀ ਕੌਮ ਪੰਜਾਬੀ’

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਆਪਣੇ ਜਨਮ ਦਿਨ ਮੌਕੇ ਨਵੀਂ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ਬਣਾਉਣ ਦਾ ਐਲਾਨ ਕੀਤਾ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ’ਤੇ ਪੋਸਟ ਪਾਉਂਦਿਆਂ ਆਖਿਆ,‘‘ਮੇਰੇ ਜਨਮ ਦਿਨ ਮੌਕੇ ਮੇਰੇ ਚਾਹੁਣ ਵਾਲਿਆਂ ਲਈ ਵਿਸ਼ੇਸ਼ ਐਲਾਨ... ਮੇਰੀ ਨਵੀਂ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ 12 ਅਪਰੈਲ 2024 ਨੂੰ ਸਿਨੇਮਾ ਘਰਾਂ ਵਿਚ ਰਿਲੀਜ਼ ਹੋਵੇਗੀ..!’’ ਇਸ ਫ਼ਿਲਮ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ ਅਤੇ ਉਸ ਨੇ ਇਸ ਫ਼ਿਲਮ ਦਾ ਨਿਰਦੇਸ਼ਨ ਕੀਤਾ ਹੈ। ਗਿੱਪੀ ਗਰੇਵਾਲ ਨੇ ਇਸ ਫ਼ਿਲਮ ਵਿਚਲੀ ਆਪਣੀ ਝਲਕ ਵਾਲਾ ਇਕ ਪੋਸਟਰ ਵੀ ਸਾਂਝਾ ਕੀਤਾ ਹੈ, ਜਿਸ ਵਿਚ ਉਹ ਇੱਕ ਸੂਰਬੀਰ ਜਾਪਦਾ ਹੈ ਅਤੇ ਉਸ ਦੀ ਛਾਤੀ ’ਤੇ ਢਾਲ ਲੱਗੀ ਹੋਈ ਹੈ। ਇਸ ਐਲਾਨ ਨਾਲ ਗਿੱਪੀ ਦੇ ਪ੍ਰਸ਼ੰਸਕ ਕਾਫੀ ਖੁਸ਼ ਹਨ। ਹਾਲ ਹੀ ’ਚ ਫ਼ਿਲਮ ‘ਹਨੀਮੂਨ’ ਵਿੱਚ ਗਿੱਪੀ ਗਰੇਵਾਲ ਨਾਲ ਕੰਮ ਕਰਨ ਵਾਲੀ ਅਦਾਕਾਰਾ ਜੈਸਮੀਨ ਭਸੀਨ ਨੇ ਵੀ ਗਿੱਪੀ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਦੀ ਰੋਮਾਂਟਿਕ ਕਾਮੇਡੀ ਫ਼ਿਲਮ ‘ਮੌਜਾਂ ਹੀ ਮੌਜਾਂ’ ਆ ਰਹੀ ਹੈ, ਜੋ ਇਸੇ ਸਾਲ 8 ਸਤੰਬਰ ਨੂੰ ਰਿਲੀਜ਼ ਹੋਵੇਗੀ।