ਅਮਰੀਕਾ ਦੇ ਸਿੱਖ ਨੁਮਾਇੰਦਿਆਂ ਤੇ ਕਿਸਾਨ ਸਮਰਥਕਾਂ ਨੇ ਸਾਂਝੇ ਤੌਰ ਤੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਡੱਟ ਕੇ ਖੜੇ ਹੋਣ ਦਾ ਭਰੋਸਾ ਦਿੱਤਾ
ਅੰਮ੍ਰਿਤਸਰ ਟਾਈਮਜ਼ ਬਿਊਰੋ
ਸੈਕਰਾਮੈਂਟੋ( ਹੁਸਨ ਲੜੋਆ ਬੰਗਾ): ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਐਸਸੀਸੀਈਸੀ) ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ) ਦੇ ਸੱਦੇ 'ਤੇ ਅੱਜ ਭਾਰਤ ਵਿੱਚ ਕਿਸਾਨ ਸੰਘਰਸ਼ (ਫਾਰਮਰਜ਼ ਪ੍ਰੋਟੈਸਟ-2024) ਦੀ ਹਮਾਇਤ ਵਿੱਚ ਅਮਰੀਕਾ ਦੇ ਗੁਰਦੁਆਰਿਆਂ, ਕਿਸਾਨ ਹਮਾਇਤੀਆਂ ਅਤੇ ਪੰਥਕ ਜੱਥੇਬੰਦੀਆਂ ਦੀ ਇੱਕ ਵਿਸ਼ਾਲ ਕਨਵੈਨਸ਼ਨ ਗੁਰਦੁਆਰਾ ਦਸਮੇਸ਼ ਦਰਬਾਰ ਕਾਰਟਰੇਟ, ਨਿਊਜਰਸੀ ਵਿਖੇ ਹੋਈ। ਇਸ ਵਿੱਚ ਅਮਰੀਕਾ ਦੇ ਸਿੱਖ ਨੁਮਾਇੰਦਿਆਂ ਤੇ ਕਿਸਾਨ ਸਮਰਥਕਾਂ ਨੇ ਸਾਂਝੇ ਤੌਰ ਤੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਡੱਟ ਕੇ ਖੜੇ ਹੋਣ ਦਾ ਭਰੋਸਾ ਦਿੱਤਾ।
ਇਸ ਵਿਸ਼ਾਲ ਕਨਵੈਨਸ਼ਨ ਚ ਸ਼ਾਮਲ ਬੁਲਾਰਿਆਂ ਵਿੱਚ ਡਾ. ਪ੍ਰਿਤਪਾਲ ਸਿੰਘ, ਹਿੰਮਤ ਸਿੰਘ, ਹਰਜਿੰਦਰ ਸਿੰਘ, ਬੂਟਾ ਸਿੰਘ ਖੜੌਦ, ਰਾਜਭਿੰਦਰ ਸਿੰਘ ਬਦੇਸ਼ਾ, ਨਰਿੰਦਰ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ ਚੱਠਾ, ਧਰਮ ਸਿੰਘ, ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ ਖਾਲਸਾ, ਜਸਬੀਰ ਸਿੰਘ, ਡਾ. ਬਖਸ਼ੀਸ਼ ਸਿੰਘ, ਦਵਿੰਦਰ ਸਿੰਘ ਦਿਓ, ਗੁਰਮੇਲ ਸਿੰਘ, ਗੁਰਨਿੰਦਰ ਸਿੰਘ, ਬਖਸ਼ੀਸ਼ ਸਿੰਘ, ਸਤਨਾਮ ਸਿੰਘ ਵਿਰਕ, ਗੁਰਇੱਕਪ੍ਰੀਤ ਸਿੰਘ, ਪ੍ਰਧਾਨ ਇੰਦਰਜੀਤ ਸਿੰਘ, ਸਕੱਤਰ ਸਰਵਣ ਸਿੰਘ ਤੋ ਇਲਾਵਾ ਸ਼ਾਮਲ ਪਤਵੰਤਿਆਂ ਵਿਚ ਬਰਜਿੰਦਰ ਸਿੰਘ ਬਰਾੜ, ਜੁਗਰਾਜ ਸਿੰਘ, ਕੇਵਲ ਸਿੰਘ ਸੰਧੂ, ਸਰਬਜੀਤ ਸਿੰਘ, ਪ੍ਰਦੀਪ ਸਿੰਘ, ਹਰਮਿੰਦਰ ਸਿੰਘ ਆਹਲੂਵਾਲੀਆ, ਪਿਆਰਾ ਸਿੰਘ ਅਤੇ ਇਸ ਤੋਂ ਇਲਾਵਾ ਬਹੁਤ ਭਾਰੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਇਕੱਤਰਤਾ ਵਿਚ ਕਈ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।
Comments (0)