ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਦਾ ਝਟਕਾ, ਲਖੀਮਪੁਰ ਖੇੜੀ ਮਾਮਲੇ ਵਿੱਚ ਨਾਮ ਹਟਾਉਣ ਦੀ ਅਰਜ਼ੀ ਹੋਈ ਰੱਦ

ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਦਾ ਝਟਕਾ, ਲਖੀਮਪੁਰ ਖੇੜੀ ਮਾਮਲੇ ਵਿੱਚ ਨਾਮ ਹਟਾਉਣ ਦੀ ਅਰਜ਼ੀ ਹੋਈ ਰੱਦ

ਭਲਕੇ ਕੀਤੇ ਜਾਣਗੇ ਦੋਸ਼ ਆਇਦ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 5 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਨੇ ਝਟਕਾ ਦੇਂਦਿਆਂ ਲਖੀਮਪੁਰ ਖੇੜੀ ਮਾਮਲੇ ਵਿੱਚ ਉਸ ਦੇ ਨਾਮ ਨੂੰ ਹਟਾਉਣ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਮਾਮਲੇ ਵਿਚ ਭਲਕੇ ਆਸ਼ੀਸ਼ ਖਿਲਾਫ ਦੋਸ਼ ਆਇਦ ਕੀਤੇ ਜਾਣੇ ਹਨ । ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੇੜੀ ਵਿੱਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਇਲਾਕੇ ਦੇ ਦੌਰੇ ਦਾ ਵਿਰੋਧ ਵੀਂ ਕਰ ਰਹੇ ਸਨ ਇਸ ਦੌਰਾਨ ਉਥੇ ਮਾਰੇ ਗਏ 8 ਲੋਕਾਂ ਵਿੱਚੋਂ ਆਸ਼ੀਸ਼ ਮਿਸ਼ਰਾ 'ਤੇ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਆਪਣੀ ਗੱਡੀ ਨਾਲ ਦਰੜਨ ਦਾ ਦੋਸ਼ ਲਗਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਓਹ ਆਪ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ ਤੇ ਪੁਲਿਸ ਵਲੋਂ ਉਸ ਨੂੰ ਕੁਝ ਦਿਨਾਂ ਬਾਅਦ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ। ਪੁਲਿਸ ਅਤੇ ਪ੍ਰਸ਼ਾਸਨ 'ਤੇ ਜਾਂਚ ਦੀ ਸੁਸਤ ਰਫ਼ਤਾਰ ਦੇ ਦੋਸ਼ਾਂ ਤੋਂ ਬਾਅਦ ਸੁਪਰੀਮ ਕੋਰਟ ਦੇ ਦਖ਼ਲ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ