ਪਠਾਨਕੋਟ 'ਚ ਕਿਸਾਨਾਂ ਦੇ ਰੋਹ ਦਾ ਸ਼ਿਕਾਰ ਬਣਿਆ ਪੰਜਾਬ ਭਾਜਪਾ ਦਾ ਪ੍ਰਧਾਨ ਅਸ਼ਵਨੀ ਸ਼ਰਮਾ

ਪਠਾਨਕੋਟ 'ਚ ਕਿਸਾਨਾਂ ਦੇ ਰੋਹ ਦਾ ਸ਼ਿਕਾਰ ਬਣਿਆ ਪੰਜਾਬ ਭਾਜਪਾ ਦਾ ਪ੍ਰਧਾਨ ਅਸ਼ਵਨੀ ਸ਼ਰਮਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਭਾਰਤ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਰੋਹ ਵਧਦਾ ਜਾ ਰਿਹਾ ਹੈ। ਕਿਸਾਨ ਹੁਣ ਭਾਰਤ ਦੀ ਸੱਤਾਧਾਰੀ ਧਿਰ ਭਾਜਪਾ ਦੇ ਆਗੂਆਂ ਵੱਲ ਨੂੰ ਸਿੱਧੇ ਹੋਣ ਲੱਗੇ ਹਨ। ਅੱਜ ਪਠਾਨਕੋਟ ਨੇੜਲੇ ਚਾਹਲ ਪਿੰਡ ਨੇੜੇ ਕਿਸਾਨਾਂ ਵੱਲੋਂ ਲਾਏ ਧਰਨੇ ਕੋਲੋਂ ਜਦੋਂ ਪੰਜਾਬ ਭਾਜਪਾ ਅਸ਼ਵਨੀ ਸ਼ਰਮਾ ਦੀ ਗੱਡੀ ਲੰਘ ਰਹੀ ਸੀ ਤਾਂ ਕਿਸਾਨਾਂ ਨੇ ਉਸ ਨੂੰ ਘੇਰ ਲਿਆ। ਪੁਲਿਸ ਪੰਜਾਬ ਭਾਜਪਾ ਪ੍ਰਧਾਨ ਨੂੰ ਕਿਸਾਨਾਂ ਦੇ ਰੋਹ ਤੋਂ ਬਚਾ ਕੇ ਉੱਥੋਂ ਕੱਢ ਕੇ ਲੈ ਕੇ ਗਈ। 

ਦੱਸ ਦਈਏ ਕਿ ਭਾਜਪਾ ਇਹਨਾਂ ਬਿੱਲਾਂ ਦੇ ਸਮਰਥਨ ਵਿਚ ਪੰਜਾਬ ਅੰਦਰ ਕਾਰਵਾਈਆਂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਸਮੁੱਚੀ ਪੰਜਾਬ ਦੀ ਕਿਸਾਨੀ ਇਹਨਾਂ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਕਈ ਦਿਨਾਂ ਤੋਂ ਸੜਕਾਂ 'ਤੇ ਬੈਠੀ ਹੈ। 

ਅੱਜ ਭਾਜਪਾ ਦੀ ਪੰਜਾਬ ਇਕਾਈ ਨੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਵਿਖੇ ਜ਼ਿਲ੍ਹਾ ਅਹੁਦੇਦਾਰਾਂ ਨਾਲ ਇਕ ਬੈਠਕ ਕੀਤੀ ਸੀ।