ਦਿੱਲੀ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਨਾਲ 35 ਲੋਕਾਂ ਦੀ ਮੌਤ

ਦਿੱਲੀ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਨਾਲ 35 ਲੋਕਾਂ ਦੀ ਮੌਤ

ਨਵੀਂ ਦਿੱਲੀ: ਦਿੱਲੀ ਦੇ ਰਾਣੀ ਝਾਂਸੀ ਮਾਰਗ 'ਤੇ ਸਥਿਤ ਅਨਾਜ ਮੰਡੀ ਇਲਾਕੇ ਵਿੱਚ ਇੱਕ ਫੈਕਟਰੀ 'ਚ ਲੱਗੀ ਅੱਗ 'ਚ ਝੁਲਸਣ ਨਾਲ 35 ਲੋਕਾਂ ਦੀ ਮੌਤ ਦੀ ਖਬਰ ਹੈ। ਇਹ ਅੱਗ ਅੱਜ ਸਵੇਰੇ ਤੜਕਸਾਰ ਲੱਗੀ।

ਫਾਇਰ ਬ੍ਰਿਗੇਡ ਨੂੰ ਇਸ ਅੱਗ ਲੱਗਣ ਦੀ ਘਟਨਾ ਬਾਰੇ ਜਾਣਕਾਰੀ ਮਿਲਣ 'ਤੇ 30 ਦੇ ਕਰੀਬ ਪਾਣੀ ਦੀਆਂ ਗੱਡੀਆਂ ਘਟਨਾ ਸਥਾਨ 'ਤੇ ਭੇਜੀਆਂ ਗਈਆਂ।

ਪ੍ਰਾਪਤ ਜਾਣਕਾਰੀ ਮੁਤਾਬਿਕ ਅੱਗ ਲੱਗਣ ਵੇਲੇ ਫੈਕਟਰੀ ਵਿੱਚ 50 ਤੋਂ ਵੱਧ ਲੋਕ ਮੋਜੂਦ ਸਨ। ਇਹ ਫੈਕਟਰੀ ਰਹਾਇਸ਼ੀ ਖੇਤਰ ਵਿੱਚ ਬਣੀ ਹੋਈ ਸੀ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।