ਅਮਰੀਕਾ ਦੇ ਸਕੂਲ ਵਿੱਚ ਗੋਲੀਬਾਰੀ; 1 ਵਿਦਿਆਰਥੀ ਦੀ ਮੌਤ ਕਈ ਜ਼ਖਮੀ
ਡੈੱਨਵਰ: ਅਮਰੀਕਾ 'ਚ ਕੋਲੋਰਾਡੋ ਸੂਬੇ ਦੀ ਰਾਜਧਾਨੀ ਡੈੱਨਵਰ ਨੇੜੇ ਕੋਲੋਰਾਡੋ ਸਾਇੰਸ ਐਂਡ ਟੈਕਨੋਲੋਜੀ ਸਕੂਲ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ 'ਚ 1 ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ 7 ਵਿਦਿਆਰਥੀ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੋ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਹੈ।
ਡਗਲਸ ਕਾਊਂਟੀ ਅੰਡਰਸ਼ੈਰਿਫ ਹੋਲੀ ਨਿਕੋਲਸਨ ਕਲਥ ਨੇ ਇਕ ਪ੍ਰੈੱਸ ਕਾਨਫਰੰਸ ਵਿਚ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਦੌਰਾਨ ਜਦੋਂ ਪੁਲਿਸ ਮੌਕੇ 'ਤੇ ਪੁੱਜੀ ਤਾਂ ਦੋਸ਼ੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਤੇ ਬਾਅਦ 'ਚ ਨਾਲ ਦੀ ਇਮਾਰਤ ਵਿੱਚ ਭੱਜ ਗਏ।
ਇਸ ਗੋਲੀਬਾਰੀ ਵਿੱਚ ਜ਼ਖਮੀ ਹੋਏ ਇੱਕ ਵਿਦਿਆਰਥੀ ਦੇ ਪਿਤਾ ਨੇ ਦੱਸਿਆ ਕਿ ਉਸਦੇ ਪੁੱਤਰ ਨੇ ਉਸਨੂੰ ਘਟਨਾ ਸਬੰਧੀ ਦੱਸਿਆ ਕਿ ਇੱਕ ਹਮਲਾਵਰ ਉਹਨਾਂ ਦੀ ਜਮਾਤ ਵਿੱਚ ਆਇਆ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਦਕਿ ਦੂਜਾ ਹਮਲਾਵਰ ਉੱਥੇ ਪਹਿਲਾਂ ਹੀ ਮੋਜੂਦ ਸੀ।
ਬੱਚੇ ਨੇ ਦੱਸਿਆ ਕਿ ਹਮਲਾਵਰ ਨੇ ਗਿਟਾਰ ਦੇ ਡੱਬੇ ਵਿੱਚੋਂ ਪਿਸਟਲ ਕੱਢਿਆ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਸ਼ੈਰਿਫ ਨੇ ਜਾਣਕਾਰੀ ਦਿੱਤੀ ਕਿ ਅੱਠ ਵਿਦਿਆਰਥੀਆਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਹਨਾਂ ਵਿੱਚੋਂ ਕੁੱਝ ਦੀ ਹਾਲਤ ਗੰਭੀਰ ਹੈ। ਇਹਨਾਂ ਵਿੱਚੋਂ 18 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਹੈ। ਫਿਲਹਾਲ ਮ੍ਰਿਤਕ ਨੌਜਵਾਨ ਦਾ ਨਾਮ ਜਨਤਕ ਨਹੀਂ ਕੀਤਾ ਗਿਆ ਹੈ।
ਸ਼ੈਰਿਫ ਨੇ ਦੱਸਿਆ ਕਿ ਸ਼ੱਕੀ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜੋ ਕਿ ਸਕੂਲ ਦੇ ਵਿਦਿਆਰਥੀ ਹੀ ਹਨ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)