ਲਹਿੰਦੇ ਪੰਜਾਬ ਵਿਚ ਆਇਆ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ

ਲਹਿੰਦੇ ਪੰਜਾਬ ਵਿਚ ਆਇਆ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ

ਲਾਹੌਰ: ਪਾਕਿਸਤਾਨ ਦੇ ਪ੍ਰਬੰਧ ਹੇਠਲੇ ਲਹਿੰਦੇ ਪੰਜਾਬ ਵਿਚ ਵੀ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ ਸਾਹਮਣਾ ਆ ਗਿਆ ਹੈ। 54 ਸਾਲਾ ਬੰਦੇ ਵਿਚ ਕੋਰੋਨਾਵਾਇਰਸ ਦੇ ਲੱਛਣ ਦਿਸਣ ਮਗਰੋਂ ਉਸਦਾ ਟੈਸਟ ਕਰਵਾਇਆ ਗਿਆ ਜੋ ਪੋਸੀਟਿਵ ਆਇਆ ਹੈ। ਇਸ ਪੀੜਤ ਨੂੰ ਲਾਹੌਰ ਦੇ ਮਾਇਓ ਹਸਪਤਾਲ ਵਿਚ ਦਾਖਲ ਕੀਤਾ ਗਿਆ ਹੈ। ਇਹ ਬੰਦਾ ਕੁੱਝ ਦਿਨ ਪਹਿਲਾਂ ਹੀ ਬਰਤਾਨੀਆ ਤੋਂ ਵਾਪਸ ਆਇਆ ਸੀ।

ਹੁਣ ਤੱਕ ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ ਕੁੱਲ 53 ਮਾਮਲੇ ਸਾਹਮਣੇ ਆ ਚੁੱਕੇ ਹਨ। ਸਭ ਤੋਂ ਵੱਧ ਮਾਮਲੇ ਸਿੰਧ ਸੂਬੇ ਵਿਚ ਸਾਹਮਣੇ ਆਏ ਹਨ। ਬੀਤੇ ਕੱਲ੍ਹ ਤੱਕ ਸਿੰਧ ਸੂਬੇ ਵਿਚ ਕੋਰੋਨਾਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 35 ਹੋ ਗਈ ਸੀ। ਇਹਨਾਂ ਵਿਚੋਂ 2 ਮਰੀਜ਼ ਤੰਦਰੁਸਤ ਵੀ ਹੋ ਚੁੱਕੇ ਹਨ। 

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲੋਕਾਂ ਨੂੰ ਕਿਹਾ ਗਿਆ ਹੈ ਕਿ ਸਰਕਾਰ ਇਸ ਬਿਮਾਰੀ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਲੋਕ ਘਬਰਾਉਣ ਦੀ ਵਜਾਏ ਸਾਵਧਾਨੀਆਂ ਵਰਤਣ ਤਾਂ ਕਿ ਇਸ ਬਿਮਾਰੀ ਨੂੰ ਫੈਲ਼ਣ ਤੋਂ ਰੋਕਿਆ ਜਾ ਸਕੇ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।