ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ

ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਦੋਸ਼ੀ ਮੰਨਦਿਆਂ ਪੈਰਿਸ ਦੀ ਇੱਕ ਅਦਾਲਤ ਨੇ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਸੁਣਾਈ ਸਜ਼ਾ ਮੁਤਾਬਕ ਸਾਬਕਾ ਰਾਸ਼ਟਰਪਤੀ ਸਰਕੋਜ਼ੀ ਇੱਕ ਸਾਲ ਜੇਲ੍ਹ ਵਿੱਚ ਰਹਿਣਗੇ ਅਤੇ ਦੋ ਸਾਲ ਉਨ੍ਹਾਂ ’ਤੇ ਘੁੰਮਣ-ਫਿਰਨ ’ਤੇ ਨਜ਼ਰ ਰੱਖੀ ਜਾਵੇਗੀ। 

ਨਿਕੋਲਸ ਸਰਕੋਜ਼ੀ 2007 ਤੋਂ 2012 ਤੱਕ ਫਰਾਂਸ ਦੇ ਰਾਸ਼ਟਰਪਤੀ ਅਹੁਦੇ 'ਤੇ ਰਹੇ ਹਨ। ਇਹ ਮਾਮਲਾ ਸਾਲ 2014 ਦਾ ਹੈ, ਜਦੋਂ ਸਰਕੋਜ਼ੀ ਨੇ ਇਕ ਸੀਨੀਅਰ ਮੈਜਿਸਟ੍ਰੇਟ ਤੋਂ ਗਲਤ ਢੰਗ ਨਾਲ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਸੀ। 

ਅਦਾਲਤ ਨੇ ਕਿਹਾ ਕਿ ਸਰਕੋਜ਼ੀ ਘਰ ਵਿੱਚ ਨਜ਼ਰਬੰਦ ਰਹਿਣ ਦੀ ਅਪੀਲ ਕਰ ਸਕਣਗੇ ਅਤੇ ਉਨ੍ਹਾਂ ਦੇ ਹੱਥ ’ਤੇ ਇਲੈਕਟ੍ਰੌਨਿਕ ਪੱਟੀ ਬੰਨ੍ਹੀ ਜਾਵੇਗੀ। ਸਰਕੋਜ਼ੀ 2012 ਵਿੱਚ ਰਾਸ਼ਟਰਪਤੀ ਚੋਣਾਂ ਦੌਰਾਨ ਗ਼ੈਰ-ਕਾਨੂੰਨੀ ਪੈਸਿਆਂ ਦੀ ਦੁਰਵਰਤੋਂ ਦੇ ਦੋਸ਼ ਵਿੱਚ 13 ਹੋਰ ਲੋਕਾਂ ਨਾਲ ਇਸ ਮਹੀਨੇ ਇੱਕ ਹੋਰ ਮੁਕੱਦਮੇ ਦਾ ਸਾਹਮਣਾ ਕਰਨਗੇ।