ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਬਾਦਲ ਦਲ ਤੋਂ ਅਸਤੀਫਾ ਦਿੱਤਾ

ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਬਾਦਲ ਦਲ ਤੋਂ ਅਸਤੀਫਾ ਦਿੱਤਾ
ਸ਼ੇਰ ਸਿੰਘ ਘੁਬਾਇਆ

ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਨਰਾਜ਼ ਚੱਲ ਰਹੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸ਼ੇਰ ਸਿੰਘ ਘੁਬਾਇਆ ਨੇ ਅੱਜ ਆਪਣਾ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ। 

ਇਸ ਦੌਰਾਨ ਘੁਬਾਇਆ ਨੇ ਕਿਹਾ ਕਿ ਉਹ ਪਾਰਟੀ ਨੂੰ ਨਹੀਂ ਛੱਡਣਾ ਚਾਹੁੰਦੇ ਸਨ ਪਰ ਪਾਰਟੀ ਪ੍ਰਧਾਨ ਵਲੋਂ ਸੀਨੀਅਰ ਆਗੂਆਂ ਦੀ ਕੀਤੀ ਜਾ ਰਹੀ ਅਣਦੇਖੀ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ। 

ਘੁਬਾਇਆ ਨੇ ਕਿਹਾ ਕਿ ਜੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨਿਘਾਰ ਵੱਲ ਜਾ ਰਹੀ ਹੈ ਤਾਂ ਉਸਦਾ ਕਾਰਨ ਸੁਖਬੀਰ ਸਿੰਘ ਬਾਦਲ ਹੈ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ