ਰਾਮ ਮੰਦਿਰ ਹਿੰਦੂਆਂ ਨੂੰ ਮੁਬਾਰਕ ਪਰ ਸਿੱਖਾਂ ਦੇ ਢਾਹੇ ਗੁਰਦੁਆਰਿਆਂ ਦੀ ਉਸਾਰੀ ਵਿਚ ਸਹਿਯੋਗ ਕਰੇ ਸਰਕਾਰ: ਗਿਆਨੀ ਹਰਪ੍ਰੀਤ ਸਿੰਘ

ਰਾਮ ਮੰਦਿਰ ਹਿੰਦੂਆਂ ਨੂੰ ਮੁਬਾਰਕ ਪਰ ਸਿੱਖਾਂ ਦੇ ਢਾਹੇ ਗੁਰਦੁਆਰਿਆਂ ਦੀ ਉਸਾਰੀ ਵਿਚ ਸਹਿਯੋਗ ਕਰੇ ਸਰਕਾਰ: ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਅਯੋਧਿਆ ਵਿਚ ਰਾਮ ਮੰਦਿਰ ਦੀ ਉਸਾਰੀ ਦੀਆਂ ਸਮੁੱਚੇ ਹਿੰਦੂ ਸਮਾਜ ਨੂੰ ਮੁਬਾਰਕਾਂ ਹਨ ਪਰ ਭਾਰਤ ਵਿਚ ਵੱਖ-ਵੱਖ ਥਾਵਾਂ 'ਤੇ ਢਾਹੇ ਗਏ ਸਿੱਖਾਂ ਦੇ ਗੁਰਦੁਆਰਾ ਸਾਹਿਬ ਦੀ ਉਸਾਰੀ ਵਿਚ ਵੀ ਸਰਕਾਰ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਨਾਲ ਹੀ ਉਹਨਾਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਇਆ ਗਿਆ ਲਾਂਘਾ ਮੁੜ ਖੋਲ੍ਹਣ ਲਈ ਕਿਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, "ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਦੀ ਸ਼ੁਰੂਆਤ ਨੂੰ ਲੈ ਕੇ ਸਮੁੱਚੇ ਹਿੰਦੂ ਸਮਾਜ ਨੂੰ ਮੁਬਾਰਕ ਪਰ ਸਾਡੇ ਵੀ ਤਿੰਨ ਸਥਾਨਾਂ ਗੁਰਦੁਆਰਾ ਗਿਆਨ ਗੋਦੜੀ, ਗੁਰਦਵਾਰਾ ਡਾਂਗ ਮਾਰਗ ਅਤੇ ਮੰਗੂ ਮੱਠ ਦੀ ਪੁਨਰਉਸਾਰੀ ਲਈ ਸਰਕਾਰ ਸਹਿਯੋਗ ਕਰੇ ਤਾਂ ਕਿ ਸਿੱਖ ਵੀ ਖੁਸ਼ੀ ਮਨਾ ਸਕਣ। ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਲਈ ਕੋਰੀਡੋਰ ਮੁੜ ਖੋਲਿਆ ਜਾਵੇ।"