ਸਈਅਦ ਅਲੀ ਸ਼ਾਹ ਗਿਲਾਨੀ ਨੇ ਹੁਰੀਅਤ ਕਾਨਫਰੰਸ ਤੋਂ ਅਸਤੀਫਾ ਦਿੱਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਕਸ਼ਮੀਰ ਦੀ ਅਜ਼ਾਦੀ ਲਹਿਰ ਦਾ ਸਭ ਤੋਂ ਸਤਿਕਾਰਤ ਚਿਹਰਾ ਬਣ ਚੁੱਕੇ ਸਈਅਦ ਅਲੀ ਸ਼ਾਹ ਗਿਲਾਨੀ ਨੇ ਕਸ਼ਮੀਰ ਦੀ ਅਜ਼ਾਦੀ ਮੁਹਿੰਮ ਦੀ ਸਭ ਤੋਂ ਮਜ਼ਬੂਤ ਜ਼ਮਹੂਰੀ ਜਥੇਬੰਦੀ ਹੁਰੀਅਤ ਕਾਨਫਰੰਸ ਤੋਂ ਅਸਤੀਫਾ ਦੇ ਦਿੱਤਾ ਹੈ।

ਕਸ਼ਮੀਰ ਦੀ ਖਬਰ ਅਜੈਂਸੀ ਕੇਐਨਟੀ ਨੇ ਦਾਅਵਾ ਕੀਤਾ ਹੈ ਕਿ ਉਸਨੂੰ ਸਈਅਦ ਅਲੀ ਸ਼ਾਹ ਗਿਲਾਨੀ ਵੱਲੋਂ ਆਡੀਓ ਸੁਨੇਹਾ ਭੇਜ ਕੇ ਇਸ ਬਾਰੇ ਦੱਸਿਆ ਗਿਆ ਹੈ। ਇਸ ਸੁਨੇਹੇ ਵਿਚ ਗਿਲਾਨੀ ਨੇ ਕਿਹਾ, "ਹੁਰੀਅਤ ਕਾਨਫਰੰਸ ਦੇ ਮੋਜੂਦਾ ਹਾਲਾਤਾਂ ਨੂੰ ਦੇਖਦਿਆਂ ਮੈਂ ਹੁਰੀਅਤ ਕਾਨਫਰੰਸ ਤੋਂ ਅਸਤੀਫਾ ਦੇ ਰਿਹਾ ਹੈ। ਇਸ ਬਾਰੇ ਹੁਰੀਅਤ ਕਾਨਫਰੰਸ ਦੇ ਆਗੂਆਂ ਨੂੰ ਵਿਸਥਾਰਤ ਚਿੱਠੀ ਭੇਜ ਦਿੱਤੀ ਗਈ ਹੈ।"

ਜ਼ਿਕਰਯੋਗ ਹੈ ਕਿ ਸਈਅਦ ਅਲੀ ਸ਼ਾਹ ਗਿਲਾਨੀ ਨੂੰ ਭਾਰਤ ਸਰਕਾਰ ਨੇ ਲੰਬੇ ਸਮੇਂ ਤੋਂ ਘਰ ਵਿਚ ਨਜ਼ਰਬੰਦ ਕਰਕੇ ਰੱਖਿਆ ਹੋਇਆ ਹੈ। ਪਿਛਲੇ ਸਮੇਂ ਤੋਂ ਉਹਨਾਂ ਦੀ ਸਿਹਤ ਵੀ ਬਹੁਤ ਖਰਾਬ ਚੱਲ ਰਹੀ ਹੈ।