ਮੁੱਖ ਮੰਤਰੀ ਨੇ ਕੀਤਾ ਨਾਵਲਕਾਰ ਕੰਵਲ ਦੇ ਇਲਾਜ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

ਮੁੱਖ ਮੰਤਰੀ ਨੇ ਕੀਤਾ ਨਾਵਲਕਾਰ ਕੰਵਲ ਦੇ ਇਲਾਜ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
ਬਿਰਧ ਅਵਸਥਾ ਵਿੱਚ ਜਸਵੰਤ ਸਿੰਘ ਕੰਵਲ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਇਲਾਜ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ 'ਤੇ ਜਸਵੰਤ ਸਿੰਘ ਕੰਵਲ ਦੇ ਪਿੰਡ ਢੁੱਡੀਕੇ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਵਿੱਤੀ ਇਮਦਾਦ ਸੌਂਪਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਖਿਆ ਹੈ ਕਿ ਕੰਵਲ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।

ਜ਼ਿਕਰਯੋਗ ਹੈ ਕਿ 100 ਵਰ੍ਹਿਆਂ ਦੀ ਉਮਰ ਪਾਰ ਕਰ ਚੁੱਕੇ ਜਸਵੰਤ ਸਿੰਘ ਕੰਵਲ ਨੇ ਕਈ ਨਾਵਲਾਂ ਸਮੇਤ ਲਗਪਗ 100 ਕਿਤਾਬਾਂ ਦੀ ਰਚਨਾ ਕਰ ਕੇ ਪੰਜਾਬੀ ਸਾਹਿਤ ਨੂੰ ਅਮੀਰ ਕੀਤਾ ਹੈ। ਜਸਵੰਤ ਸਿੰਘ ਕੰਵਲ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਮਵਰ ਪੰਜਾਬੀ ਲੇਖਕ ਨੇ ਆਪਣਾ ਜੀਵਨ ਪੰਜਾਬ ਮਾਂ-ਬੋਲੀ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੰਵਲ ਦੀਆਂ ਲਿਖਤਾਂ ਪੇਂਡੂ ਜੀਵਨ ਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਧੁਰ ਅੰਦਰਲੀ ਤਸਵੀਰ ਪੇਸ਼ ਕਰਦੀਆਂ ਹਨ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ