ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਟੈਕਸ ਵਧਾਏ

ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਟੈਕਸ ਵਧਾਏ

ਨਵੀਂ ਦਿੱਲੀ: ਵਿਸ਼ਵ ਬਜ਼ਾਰ ਵਿਚ ਤੇਲ ਦੀਆਂ ਕੀਮਤਾਂ ਡਿਗਣ ਨਾਲ ਘਟੀਆਂ ਤੇਲ ਦੀਆਂ ਕੀਮਤਾਂ ਵਿਚੋਂ ਲਾਹਾ ਖੱਟਣ ਲਈ ਭਾਰਤ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਸਪੈਸ਼ਲ ਐਕਸਾਈਜ਼ ਡਿਊਟੀ ਵਧਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਇਕ ਰੁਪਏ ਰੋਡ ਸੈੱਸ ਵਿਚ ਵੀ 1 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਹ ਵਧੀਆਂ ਕੀਮਤਾਂ 14 ਮਾਰਚ, 2020 ਮਤਲਬ ਅੱਜ ਸ਼ਨੀਵਾਰ ਤੋਂ ਲਾਗੂ ਹੋ ਜਾਣਗੀਆਂ। ਸਰਕਾਰ ਨੂੰ ਇਸ ਫੈਂਸਲੇ ਨਾਲ ਵਾਧੂ ਲਾਭ ਹੋਵੇਗਾ ਤੇ ਅੰਦਾਜ਼ੇ ਮੁਤਾਬਕ ਸਰਕਾਰੀ ਖਜ਼ਾਨੇ ਵਿਚ 2 ਹਜ਼ਾਰ ਕਰੋੜ ਰੁਪਏ ਤੱਕ ਦਾ ਵਾਧਾ ਹੋ ਸਕਦਾ ਹੈ।