ਗੁਰਦੁਆਰਾ ਰਾਜੌਰੀ ਗਾਰਡਨ ਸਿੰਘ ਸਭਾ ਵੱਲੋਂ ਸਜਾਏ ਗਏ ਨਗਰ ਕੀਰਤਨ ਵੰਡੇ ਗਏ ਬੂਟੇ: ਇੰਦਰਪ੍ਰੀਤ ਮੌਂਟੀ

ਗੁਰਦੁਆਰਾ ਰਾਜੌਰੀ ਗਾਰਡਨ ਸਿੰਘ ਸਭਾ ਵੱਲੋਂ ਸਜਾਏ ਗਏ ਨਗਰ ਕੀਰਤਨ ਵੰਡੇ ਗਏ ਬੂਟੇ: ਇੰਦਰਪ੍ਰੀਤ ਮੌਂਟੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 11 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੋਰੀ ਗਾਰਡਨ ਕਮੇਟੀ ਅਤੇ ਇਲਾਕੇ ਦੀ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਸਾਫ਼-ਸਫ਼ਾਈ ਅਤੇ ਵਾਤਾਵਰਨ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਨਗਰ ਕੀਰਤਨ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੌਜੁਆਨ ਮੈਂਬਰ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਜੋ ਕਿ ਉਚੇਚੇ ਤੌਰ ਤੇ ਆਪਣੀ ਟੀਮ ਨੂੰ ਲੈਕੇ ਨਗਰ ਕੀਰਤਨ ਵਿਚ ਹਾਜਿਰ ਹੋਏ ਸਨ, ਨੇ ਦਸਿਆ ਕਿ ਗੁਰੂ ਨਾਨਕ ਸਾਹਿਬ ਜੀ ਦੇ ਉਪਦੇਸ਼ “ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ।।” ਇਸ ਗੁਰਵਾਕ ਰਾਹੀਂ ਗੁਰੂ ਨਾਨਕ ਦੇਵ ਜੀ ਸਮਝਾਉਂਦੇ ਹਨ ਕਿ ਜਗਤ ਲਈ ਪਵਣ ਅਰਥਾਤ ਹਵਾ ਇਉਂ ਹੈ, ਜਿਵੇਂ ਆਤਮਕ ਤੌਰ ਤੇ ਜ਼ਿੰਦਾ ਰਹਿਣ ਲਈ ਗੁਰੂ। ਕਿਉਂਕਿ, ਜੀਵਾਂ ਅੰਦਰ ਚੱਲਣ ਵਾਲੇ ਪ੍ਰਾਣ, ਪਵਣ ਦਾ ਹੀ ਇੱਕ ਰੂਪ ਹਨ, ਜਿਨ੍ਹਾਂ ਤੋਂ ਬਿਨਾਂ ਸਰੀਰਕ ਤਲ ਤੇ ਜ਼ਿੰਦਾ ਰਹਿ ਸਕਣਾ ਅਸੰਭਵ ਹੈ। ਪਉਣ ਨਾ ਹੋਵੇ ਤਾਂ ਸਾਹ ਲੈਣ ਬਿਨਾਂ ਜੀਵ ਤੁਰੰਤ ਮਰ ਜਾਣ। ਜਗਤ ਖੇਲ੍ਹ ਵਿਚ ਜੀਵ ਪ੍ਰਮਾਤਮਾਂ ਦੀ ਬਣਾਈ ਖੇਡ ਦਾ ਮੁਹਰਾ ਹੈ। ਪਉਣ ਪਾਣੀ ਤੇ ਅਗਨੀ ਨੂੰ ਮੇਲ ਕੇ ਜੀਵਾਂ ਨੂੰ ਤਿਆਰ ਕੀਤਾ ਗਿਆ ਹੈ, ਨੂੰ ਮੁੱਖ ਰੱਖਦਿਆਂ ਅਸੀਂ ਨਗਰ ਕੀਰਤਨ ਵਿਚ ਵੱਡੀ ਗਿਣਤੀ ਅੰਦਰ ਹਰੇ ਬੂਟੇ ਵੰਡੇ ਹਨ । ਨਗਰ ਕੀਰਤਨ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਅਵਗਾਈ ਹੇਠ ਨਿਸ਼ਾਨ ਪਕੜੇ ਪੰਜ ਪਿਆਰੇ, ਸਕੂਲੀ ਬੱਚੇ, ਬੈੰਡ ਬਾਜੇ, ਗੱਤਕਾ ਟੀਮਾਂ ਅਤੇ ਕੀਰਤਨ ਕਰਦਿਆਂ ਸੰਗਤਾਂ ਨੇ ਵੱਡੀ ਗਿਣਤੀ ਅੰਦਰ ਹਾਜ਼ਿਰੀ ਭਰੀ ਸੀ । ਉਨ੍ਹਾਂ ਨੇ ਆਈਆਂ ਹੋਈਆਂ ਸੰਗਤਾਂ ਅਤੇ ਨਗਰ ਕੀਰਤਨ ਵਿਚ ਸਹਿਯੋਗ ਦੇਣ ਵਾਲੇ ਸਮੂਹ ਵੀਰਾਂ ਤੇ ਭੈਣਾਂ ਦਾ ਧੰਨਵਾਦ ਕੀਤਾ ।