ਗੁਰਦਵਾਰਾ ਸਿੰਘ ਸਭਾ ਬੇ ਏਰੀਆ ਮਿਲਪੀਟਸ ਵਿਖੇ ਹੋਈ ਹੰਗਾਮੀ ਮੀਟਿੰਗ 

ਗੁਰਦਵਾਰਾ ਸਿੰਘ ਸਭਾ ਬੇ ਏਰੀਆ ਮਿਲਪੀਟਸ ਵਿਖੇ ਹੋਈ ਹੰਗਾਮੀ ਮੀਟਿੰਗ 


ਮਿਲਪੀਟਸ/ਏਟੀ ਨਿਊਜ਼ :
ਗੁਰਦੁਆਰਾ ਪ੍ਰਬੰਧਾਂ ਵਿਚ ਆਏ ਨਿਘਾਰਾਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਮਿਲਪੀਟਸ ਵਿਖੇ ਇਕ ਹੰਗਾਮੀ ਮੀਟਿੰਗ ਹੋਈ, ਜਿਸ ਵਿਚ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੀ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਿਚ ਆਏ ਨਿਘਾਰਾਂ ਉਤੇ ਵਿਸ਼ੇਸ਼ ਚਰਚਾ ਹੋਈ, ਜਿਹਨਾਂ ਦੇ ਸਬੰਧ ਵਿਚ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਸਮੂਹ ਨੁਮਾਇੰਦਿਆਂ ਨੇ ਇਸ ਵਿਸ਼ੇ ਉਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਇਸ ਸਬੰਧ ਵਿਚ ਸਾਰੇ ਹੀ ਨੁਮਾਇੰਦਿਆਂ ਨੇ ਨਾਜ਼ੁਕ ਹਾਲਾਤ ਦੇ ਮੱਦੇਨਜ਼ਰ ਇੱਕਮੁੱਠ ਹੋ ਕੇ ਚੱਲਣ ਦੀ ਪ੍ਰੋੜ੍ਹਤਾ ਕੀਤੀ।