ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, 9 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸੰਗਤ ਨਾਲ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਜੀ ਦੀ ਸ਼ਹਾਦਤ ਸਿੱਖੀ ਸਿਦਕ ਦੀ ਮਿਸਾਲ ਹੈ, ਜਿਨ੍ਹਾਂ ਨੇ ਆਪਣਾ ਬੰਦ-ਬੰਦ ਕਟਵਾ ਲਿਆ, ਪਰ ਦੁਸ਼ਮਣ ਦੀ ਈਨ ਨਾ ਮੰਨੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
Comments (0)