ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਸੜਕ ਦਾ ਨਾਂ "ਗੁਰੂ ਨਾਨਕ ਸਟਰੀਟ" ਰੱਖਿਆ ਗਿਆ

ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਸੜਕ ਦਾ ਨਾਂ

ਬਰੈਂਪਟਨ: ਗੁਰੂ ਨਾਨਕ ਪਾਤਸ਼ਾਹ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਂਦਿਆਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਡਿਕਸੀ ਰੋਡ ਅਤੇ ਗਰੇਟ ਲੇਕਸ ਆਫ ਬਰੈਂਪਟਨ ਦਰਮਿਆਨ ਪੈਂਦੀ ਸੜਕ ਨੂੰ ਗੁਰੂ ਨਾਨਕ ਸਟਰੀਟ ਦਾ ਨਾਂ ਦਿੱਤਾ ਗਿਆ ਹੈ।

ਰੀਜ਼ਨਲ ਕਾਉਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਸਿਟੀ ਕਾਉਂਸਲਰ ਹਰਕੀਰਤ ਸਿੰਘ ਵੱਲੋਂ ਇਸ ਸੜਕ ਦਾ ਨਾਂ ਗੁਰੂ ਨਾਨਕ ਸਟਰੀਟ ਰੱਖਣ ਦਾ ਮਤਾ ਪੇਸ਼ ਕੀਤਾ ਗਿਆ ਸੀ। 

ਜ਼ਿਕਰਯੋਗ ਹੈ ਕਿ ਬਰੈਂਪਟਨ ਸ਼ਹਿਰ ਕੈਨੇਡਾ ਦੇ ਬਹੁਤਾਤ ਸਿੱਖ ਵਸੋਂ ਵਾਲੇ ਸ਼ਹਿਰਾਂ ਵਿੱਚੋਂ ਇੱਕ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।