ਸਿਆਲਕੋਟ ਸਥਿਤ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਦੇ ਦਰਸ਼ਨ ਕਰ ਸਕਣਗੀਆਂ ਚੜ੍ਹਦੇ ਪੰਜਾਬ ਦੀਆਂ ਸਿੱਖ ਸੰਗਤਾਂ

ਸਿਆਲਕੋਟ ਸਥਿਤ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਦੇ ਦਰਸ਼ਨ ਕਰ ਸਕਣਗੀਆਂ ਚੜ੍ਹਦੇ ਪੰਜਾਬ ਦੀਆਂ ਸਿੱਖ ਸੰਗਤਾਂ
ਗੁਰਦੁਆਰਾ ਬਾਬੇ ਦੀ ਬੇਰ ਸਾਹਿਬ

ਲਾਹੌਰ: ਪਾਕਿਸਤਾਨ ਦੇ ਪ੍ਰਬੰਧ ਹੇਠਲੇ ਪੰਜਾਬ ਦੇ ਸਿਆਲਕੋਟ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਨੂੰ ਚੜ੍ਹਦੇ ਪੰਜਾਬ ਤੋਂ ਜਾਂਦੀਆਂ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਹੈ। 

ਇਸ ਤੋਂ ਪਹਿਲਾਂ ਭਾਰਤ ਤੋਂ ਜਾਂਦੀਆਂ ਸਿੱਖ ਸੰਗਤਾਂ ਨੂੰ ਪਾਕਿਸਤਾਨ ਵਿਚਲੇ ਜਿਹਨਾਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਏ ਜਾਂਦੇ ਸਨ ਉਹਨਾਂ ਵਿੱਚ ਇਹ ਗੁਰਦੁਆਰਾ ਸਾਹਿਬ ਸ਼ਾਮਿਲ ਨਹੀਂ ਸੀ। 

ਇਹ ਗੁਰਦੁਆਰਾ ਸਾਹਿਬ ਗੁਰੂ ਨਾਨਕ ਸਾਹਿਬ ਦੇ ਇਤਿਹਾਸ ਨਾਲ ਸਬੰਧਿਤ ਹੈ। ਸਾਖੀਆਂ ਮੁਤਾਬਿਕ ਗੁਰੂ ਨਾਨਕ ਸਾਹਿਬ ਕਸ਼ਮੀਰ ਤੋਂ ਪਰਤਦਿਆਂ ਸਿਆਲਕੋਟ ਪਹੁੰਚੇ ਸਨ ਤੇ ਇੱਥੇ ਬੇਰੀ ਦੇ ਰੁੱਖ ਹੇਠ ਠਹਿਰੇ ਸਨ। ਇਸ ਸਥਾਨ 'ਤੇ ਸਰਦਾਰ ਨੱਥਾ ਸਿੰਘ ਨਾਮੀਂ ਸਿੱਖ ਵੱਲੋਂ ਗੁਰੂ ਸਾਹਿਬ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਉਸਾਰਿਆ ਗਿਆ ਸੀ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ