ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਪਲਾਸਟਿਕ ਦੀ ਵਰਤੋਂ ਪੂਰਨ ਤੌਰ 'ਤੇ ਬੰਦ ਕੀਤੀ ਜਾਵੇਗੀ

ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਪਲਾਸਟਿਕ ਦੀ ਵਰਤੋਂ ਪੂਰਨ ਤੌਰ 'ਤੇ ਬੰਦ ਕੀਤੀ ਜਾਵੇਗੀ

ਨਵੀਂ ਦਿੱਲੀ: ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਦਿਹਾੜੇ 'ਤੇ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਦੇ ਪ੍ਰਬੰਧਕਾਂ ਨੇ ਫੈਂਸਲਾ ਕੀਤਾ ਹੈ ਕਿ ਗੁਰੂ ਨਾਨਕ ਪਾਤਸ਼ਾਹ ਦੇ ਇਲਾਹੀ ਫੁਰਮਾਨ "ਬਲਿਹਾਰੀ ਕੁਦਰਤਿ ਵਸਿਆ" 'ਤੇ ਚਲਦਿਆਂ ਗੁਰਦੁਆਰਾ ਸਾਹਿਬ ਦੇ ਕੰਮ ਕਾਜ ਵਿੱਚ ਪਲਾਸਟਿਕ ਦੀ ਵਰਤੋਂ ਨੂੰ ਮੁਕੰਮਲ ਤੌਰ 'ਤੇ ਬੰਦ ਕੀਤਾ ਜਾਵੇਗਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਰਤ ਦੀ ਰਾਜਧਾਨੀ ਵਿੱਚ ਸਥਾਪਿਤ ਸਿੱਖ ਕੌਮ ਦੇ ਇਸ ਇਤਿਹਾਸਕ ਸਥਾਨ 'ਤੇ ਡਿਸਪੋਸੇਬਲ ਪਲੇਟਾਂ, ਗਲਾਸਾਂ, ਚਮਚਿਆਂ ਆਦਿ ਦੀ ਵਰਤੋਂ ਮੁਕੰਮਲ ਤੌਰ 'ਤੇ ਬੰਦ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੁਦਰਤ ਪੱਖੀ ਹੋਰ ਕਈ ਫੈਂਸਲਿਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਹਰ ਦਿਨ ਪ੍ਰਸ਼ਾਦ ਵਰਤਾਉਣ ਲਈ ਵਰਤੇ ਜਾਂਦੇ 5,000 ਪਲਾਸਟਿਕ ਲਿਫਾਫੇ ਅਤੇ ਡੂਨੇ ਹੁਣ ਕੁਦਰਤੀ ਢੰਗ ਨਾਲ ਬਣਾਏ ਲਿਫਾਫਿਆਂ ਅਤੇ ਡੂਨਿਆਂ ਨਾਲ ਬਦਲੇ ਜਾਣਗੇ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।