ਅਮਰੀਕਾ ਦੇ ਗੁਰਦੁਆਰਾ ਸ਼ਹੀਦਾਂ ਇੰਕ ਵਿਖੇ ਹੋਵੇਗੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸੰਦੀਪ ਸਿੰਘ ਦੀ ਚੜ੍ਹਦੀਕਲਾ ਲਈ ਅਰਦਾਸ

ਅਮਰੀਕਾ ਦੇ ਗੁਰਦੁਆਰਾ ਸ਼ਹੀਦਾਂ ਇੰਕ ਵਿਖੇ ਹੋਵੇਗੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸੰਦੀਪ ਸਿੰਘ ਦੀ ਚੜ੍ਹਦੀਕਲਾ ਲਈ ਅਰਦਾਸ

 ਦਿੱਲੀ ਤੋਂ ਭਾਈ ਚਮਨ ਸਿੰਘ ਸਾਹਿਬਪੁਰਾ ਭਰਨਗੇ ਉਚੇਚੇ ਤੌਰ ਤੇ ਹਾਜ਼ਿਰੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 25 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੇ ਗੁਰਦੁਆਰਾ ਸ਼ਹੀਦਾਂ ਇੰਕ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸੰਦੀਪ ਸਿੰਘ ਦੀ ਚੜ੍ਹਦੀਕਲਾ ਲਈ ਅਰਦਾਸ ਸਮਾਗਮ ਐਤਵਾਰ 27 ਨਵੰਬਰ ਨੂੰ ਕੀਤਾ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦੇਂਦਿਆਂ ਭਾਈ ਚਮਨ ਸਿੰਘ ਸਾਹਿਬਪੁਰਾ ਨੇ ਦਸਿਆ ਕਿ ਕੌਮ ਨੂੰ ਮੁੜ ਇਕ ਨਿਸ਼ਾਨ ਸਾਹਿਬ ਹੇਠ ਇੱਕਠੀਆਂ ਕਰਣ, ਨਸ਼ੇ ਅਤੇ ਪਤਿਤਪੁਣੇ ਨੂੰ ਠੱਲ ਪਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਚਲਾਈ ਜਾ ਰਹੀ ਸਿੱਖੀ ਸੰਭਾਲ ਅਤੇ ਅੰਮ੍ਰਿਤ ਸੰਚਾਰ ਦੀ ਲਹਿਰ ਦੀ ਚੜ੍ਹਦੀਕਲਾ ਦੇ ਨਾਲ ਹੀ ਸਿੱਖ ਕੌਮ ਨੂੰ ਬਾਰ ਬਾਰ ਵੰਗਾਰਣ ਵਾਲੇ ਹਿੰਦੂ ਸ਼ਿਵ ਸੈਨਾ ਦੇ ਨੇਤਾ ਸੁਧੀਰ ਸੂਰੀ ਨੂੰ ਸੋਧਾ ਲਗਾਣ ਵਾਲੇ ਭਾਈ ਸੰਦੀਪ ਸਿੰਘ ਵਲੋਂ ਕੀਤੇ ਗਏ ਬਹਾਦੁਰੀ ਭਾਰੀ ਕਾਰਨਾਮੇ ਉਪਰੰਤ ਜੇਲ੍ਹ ਵਿਚ ਬੰਦ ਹੋਣ ਕਰਕੇ ਉਨ੍ਹਾਂ ਦੀ ਵੀਂ ਚੜ੍ਹਦੀਕਲਾ ਲਈ ਇਹ ਉਚੇਚੇ ਤੌਰ ਤੇ ਅਰਦਾਸ ਸਮਾਗਮ ਕੀਤੇ ਜਾ ਰਹੇ ਹਨ । ਉਨ੍ਹਾਂ ਦਸਿਆ ਕਿ ਇਸ ਸਮਾਗਮ ਵਿਚ ਵੱਖ ਵੱਖ ਕੀਰਤਨੀਏ ਅਤੇ ਪ੍ਰਚਾਰਕ ਹਾਜ਼ਿਰੀਆਂ ਭਰ ਕੇ ਗੁਰੂ ਕੀ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ ਤੇ ਸਿੰਘਾਂ ਦੀਆਂ ਗਾਥਾਵਾਂ ਵੀਂ ਦਸਣਗੇ । ਉਨ੍ਹਾਂ ਇਸ ਸਮਾਗਮ ਵਿਚ ਸੰਗਤਾਂ ਨੂੰ ਵੱਧ ਚੜ੍ਹ ਕੇ ਹਾਜ਼ਿਰੀ ਭਰਣ ਦੀ ਬੇਨਤੀ ਕੀਤੀ ।