ਪੰਜਾਬ ਵਿਚ ਜਿੰਮ ਖੋਲ੍ਹਣ ਲਈ ਸਿਹਤ ਮੰਤਰੀ ਦੀ ਨਾਹ, ਪਰ ਮੁੱਖ ਮੰਤਰੀ ਦੀ ਹਾਂ
ਅੰਮ੍ਰਿਤਸਰ ਟਾਈਮਜ਼ ਬਿਊਰੋ
ਕੋਰੋਨਾਵਾਇਰਸ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਹੀ ਕਈ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਹਨਾਂ ਤੋਂ ਸਪਸ਼ਟ ਹੋ ਚੁੱਕਿਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ਵਿਚ ਕੋਈ ਆਪਸੀ ਤਾਲਮੇਲ ਨਹੀਂ ਹੈ। ਅੱਜ ਜਿੱਥੇ ਕੁੱਝ ਸਮਾਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਜਿੰਮ ਨਾ ਖੋਲ੍ਹਣ ਦਾ ਐਲਾਨ ਕੀਤਾ, ਉਥੇ ਉਸ ਦੇ ਕੁੱਝ ਘੰਟਿਆਂ ਬਾਅਦ ਹੀ ਸਰਕਾਰ ਨੇ ਰਾਜ ਵਿੱਚ ਅਨਲੌਕ-3 ਦੌਰਾਨ ਜਿੰਮ ਤੇ ਯੋਗਾ ਕੇਂਦਰਾਂ ਨੂੰ ਖੋਲ੍ਹਣ ਦੀ ਹਰੀ ਝੰਡੀ ਦੇ ਦਿੱਤੀ ਹੈ।
ਲੋਕ ਗੱਲਾਂ ਕਰ ਰਹੇ ਹਨ ਕਿ ਮਹਾਂਮਾਰੀ ਨਾਲ ਨਜਿੱਠਣ ਲਈ ਜਿਸ ਸਿਹਤ ਮਹਿਕਮੇ 'ਤੇ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਉਸਨੂੰ ਵੀ ਸਰਕਾਰੀ ਨੀਤੀਆਂ ਬਣਾਉਣ ਲਈ ਸਲਾਹ ਵਿਚ ਸ਼ਾਮਲ ਨਹੀਂ ਕੀਤਾ ਜਾ ਰਿਹਾ।
ਸਿਹਤ ਮੰਤਰੀ ਨੇ ਅੱਜ ਰਾਏਕੋਟ ਵਿਖੇ ਕਿਹਾ ਸੀ ਕਿ ਪੰਜਾਬ ਅਜਿਹੀ ਸਥਿਤੀ ਵਿਚ ਨਹੀਂ ਹੈ ਕਿ ਜਿੰਮ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਜਿੰਮ ਵਿੱਚ ਪ੍ਰੈਕਟਿਸ ਕਰਦੇ ਸਮੇਂ ਗਰਮੀ ਜ਼ਿਆਦਾ ਆਉਂਦੀ ਹੈ ਤੇ ਜਿੰਮ ਵਿਚ ਇੱਕ ਵਿਅਕਤੀ ਔਸਤਨ 10 ਮਸ਼ੀਨਾਂ ਦੀ ਵਰਤੋਂ ਕਰਦਾ ਹੈ, ਜਿਸ ਕਾਰਨ ਕਰੋਨਾ ਦਾ ਫੈਲਾਅ ਹੋ ਸਕਦਾ ਹੈ। ਇਹ ਸੰਭਵ ਨਹੀਂ ਹੈ ਕਿ ਸਾਰੀਆਂ ਮਸ਼ੀਨਾਂ ਨੂੰ ਵਾਰ ਵਾਰ ਸੈਨੇਟਾਈਜ਼ ਕੀਤਾ ਜਾ ਸਕੇ। ਇਸੇ ਕਰਕੇ ਪੰਜਾਬ ਸਰਕਾਰ ਹਾਲ ਦੀ ਘੜੀ ਜਿੰਮ ਖੋਲ੍ਹਣ ਦੀ ਇਜਾਜ਼ਤ ਨਹੀਂ ਦੇਵੇਗੀ। ਇਸ ਦੇ ਉਲਟ ਰਾਜ ਸਰਕਾਰ ਨੇ ਅਨਲੌਕ-3 ਦੇ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਜਿੰਮ ਤੇ ਯੋਗ ਸੈਂਟਰਾਂ ਨੂੰ ਪੰਜ ਅਗਸਤ ਤੋਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ।
Comments (0)