ਭਾਈ ਹਰਮੀਤ ਸਿੰਘ ਪੀਐਚਡੀ ਦੀ ਅੰਤਿਮ ਅਰਦਾਸ ਮੌਕੇ ਸ਼ਾਮਲ ਹੋਏ ਸਿੱਖ ਆਗੂ

ਭਾਈ ਹਰਮੀਤ ਸਿੰਘ ਪੀਐਚਡੀ ਦੀ ਅੰਤਿਮ ਅਰਦਾਸ ਮੌਕੇ ਸ਼ਾਮਲ ਹੋਏ ਸਿੱਖ ਆਗੂ

ਅੰਮ੍ਰਿਤਸਰ: ਬੀਤੇ ਦਿਨੀਂ ਪਾਕਿਸਤਾਨ ਵਿਚ ਕਤਲ ਕੀਤੇ ਗਏ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮੀਤ ਸਿੰਘ ਪੀ.ਐੱਚ.ਡੀ. ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸਿੱਖ ਜਥੇਬੰਦੀਆਂ ਅਤੇ ਭਾਈ ਹਰਮੀਤ ਸਿੰਘ ਦੇ ਪਰਿਵਾਰ ਵਲੋਂ ਗੁਰਦੁਆਰਾ ਸ਼ਹੀਦਗੰਜ, ਰੇਲਵੇ ਕਲੋਨੀ, ਬੀ-ਬਲਾਕ ਵਿਖੇ ਕਰਵਾਇਆ ਗਿਆ। 

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਇਲਾਵਾ ਦਲ ਖ਼ਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ, ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਭਰਾਤਾ ਕੈਪਟਨ ਹਰਚਰਨ ਸਿੰਘ, ਭਾਈ ਦਲਜੀਤ ਸਿੰਘ ਬਿੱਟੂ, ਪ੍ਰੋ: ਬਲਜਿੰਦਰ ਸਿੰਘ, ਜਰਨੈਲ ਸਿੰਘ ਸਖੀਰਾ, ਨਰੈਣ ਸਿੰਘ ਚੌੜਾ, ਭਾਈ ਗੁਰਨਾਮ ਸਿੰਘ ਬੁੰਡਾਲਾ ਤੇ ਭਾਈ ਮਨਧੀਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। 

ਭਾਈ ਹਰਮੀਤ ਸਿੰਘ ਦੇ ਪਿਤਾ ਸ: ਅਵਤਾਰ ਸਿੰਘ ਤੇ ਮਾਤਾ ਨੂੰ ਭਾਈ ਰੋਡੇ ਤੇ ਹੋਰਨਾਂ ਸ਼ਖ਼ਸੀਅਤਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਬਜੀਤ ਸਿੰਘ ਘੁਮਾਣ ਤੇ ਪ੍ਰੋ: ਸਰਚਾਂਦ ਸਿੰਘ ਸਮੇਤ ਹੋਰ ਕਈ ਸਿੱਖ ਸੰਸਥਾਵਾਂ ਦੇ ਆਗੂ ਤੇ ਪ੍ਰਤੀਨਿੱਧ ਵੀ ਹਾਜ਼ਰ ਸਨ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।