ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮੀਤ ਸਿੰਘ ਪੀਐਚਡੀ ਦੇ ਪਰਿਵਾਰ ਵੱਲੋਂ ਮ੍ਰਿਤਕ ਦੇਹ ਦੀ ਮੰਗ

ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮੀਤ ਸਿੰਘ ਪੀਐਚਡੀ ਦੇ ਪਰਿਵਾਰ ਵੱਲੋਂ ਮ੍ਰਿਤਕ ਦੇਹ ਦੀ ਮੰਗ

ਅੰਮ੍ਰਿਤਸਰ: ਬੀਤੇ ਕੱਲ੍ਹ ਲਾਹੌਰ ਦੇ ਬਾਹਰਵਾਰ ਗੁਰਦੁਆਰਾ ਡੇਰਾ ਚਾਹਲ ਸਾਹਬ ਨੇੜੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮੀਤ ਸਿੰਘ ਪੀਐਚਡੀ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਹਨਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਿਆ ਜਾਵੇ ਤਾਂ ਜੋ ਪਰਿਵਾਰ ਉਹਨਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕੇ। 

ਹਰਮੀਤ ਸਿੰਘ ਦੇ ਪਿਤਾ ਅਵਤਾਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਮੀਡੀਆ ਰਾਹੀਂ ਹੀ ਇਸ ਘਟਨਾ ਦਾ ਪਤਾ ਲੱਗਿਆ ਹੈ ਤੇ ਜੇ ਇਹ ਸੱਚ ਹੈ ਤਾਂ ਉਹਨਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੇ ਘਰ ਲਿਆਉਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ। 

ਸਬੰਧਿਤ ਖ਼ਬਰ: ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਹਰਮੀਤ ਸਿੰਘ ਪੀਐਚਡੀ ਦਾ ਕਤਲ; ਹਿੰਦੁਸਤਾਨੀ ਅਜੇਂਸੀਆਂ 'ਤੇ ਦੋਸ਼

ਉਹਨਾਂ ਦੱਸਿਆ ਕਿ ਹਰਮੀਤ ਸਿੰਘ ਨਵੰਬਰ 2008 ਵਿਚ ਘਰ ਛੱਡ ਕੇ ਚਲੇ ਗਿਆ ਸੀ ਅਤੇ ਉਸ ਤੋਂ ਬਾਅਦ ਹੁਣ ਤੱਕ 11 ਸਾਲਾਂ ਵਿਚ ਉਸ ਨੇ ਕਦੇ ਵੀ ਪਰਿਵਾਰ ਨਾਲ ਸੰਪਰਕ ਨਹੀਂ ਕੀਤਾ। ਇਸ ਤੋਂ ਪਹਿਲਾਂ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਧਾਰਮਕ ਅਧਿਐਨ ਵਿਸ਼ੇ ਵਿਚ ਪੀਐੱਚਡੀ ਕਰ ਰਿਹਾ ਸੀ, ਜੋ ਕਿ ਅਧੂਰੀ ਰਹਿ ਗਈ। 

 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।