ਟਿਕੈਤ ਦੀ ਮੋਦੀ ਸਰਕਾਰ ਨੂੰ ਚੇਤਾਵਨੀ
*ਕਿਸਾਨ ਅੰਦੋਲਨ ਜ਼ਬਰਦਸਤੀ ਖ਼ਤਮ ਕਰਵਾਇਆ ਤਾਂ ਪਿੰਡਾਂ 'ਚ ਭਾਜਪਾ ਵੜਨ ਨਹੀਂ ਦੇਵਾਂਗੇ
ਅੰਮ੍ਰਿਤਸਰ ਟਾਈਮਜ਼ ਬਿਊਰੋ
ਸੋਨੀਪਤ : ਤਿੰਨਾਂ ਖੇਤੀ ਕਾਨੂੰਨਾਂ ਖ਼ਿਲਾਫ਼ ਕੁੰਡਲੀ ਬਾਰਡਰ ’ਤੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਦੇ ਅੰਦੋਲਨਕਾਰੀਆਂ ਦਾ ਧਰਨਾ ਜਾਰੀ ਹੈ। ਕੋਰੋਨਾ ਇਨਫੈਕਸ਼ਨ ਦੇ ਵਧਦੇ ਖ਼ਤਰੇ ਅਤੇ ਅਸਰ ਵਿਚਾਲੇ ਵੀ ਸੰਯੁਕਤ ਕਿਸਾਨ ਮੋਰਚਾ ਧਰਨੇ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ ਹੈ। ਕੁੰਡਲੀ ਬਾਰਡਰ ਪੁੱਜੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਅੰਦੋਲਨ ਨੂੰ ਜ਼ਬਰਦਸਤੀ ਖ਼ਤਮ ਨਹੀਂ ਕਰਵਾ ਸਕਦੀ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਇਹ ਨਾ ਸੋਚੇ ਕਿ ਦਬਾਅ ’ਚ ਧਰਨੇ ਤੋਂ ਲੋਕਾਂ ਨੂੰ ਘਰ ਭੇਜ ਦਿੱਤਾ ਜਾਵੇਗਾ। ਜੇ ਸਰਕਾਰ ਨੇ ਜ਼ਬਰਦਸਤੀ ਕੀਤੀ ਤਾਂ ਪਿੰਡਾਂ ’ਚ ਕਿਸੇ ਵੀ ਭਾਜਪਾ ਨੇਤਾ ਨੂੰ ਵੜ੍ਹਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਾਕਡਾਊਨ ਲੱਗਣ ਦੇ ਬਾਵਜੂਦ ਅੰਦੋਲਨ ਨਹੀਂ ਰੁਕੇਗਾ।
Comments (0)