ਹਰਿਆਣਾ ਪੁਲੀਸ ਕਿਸਾਨਾਂ ਨਾਲ ਅੱਤਵਾਦੀਆਂ ਵਰਗਾ ਵਿਹਾਰ ਕਰਨ ਲੱਗੀ

ਹਰਿਆਣਾ ਪੁਲੀਸ ਕਿਸਾਨਾਂ ਨਾਲ ਅੱਤਵਾਦੀਆਂ ਵਰਗਾ ਵਿਹਾਰ ਕਰਨ ਲੱਗੀ

*ਦਿੱਲੀ ਚੱਲੋ ਅੰਦੋਲਨ ਦੇ ਪ੍ਰਦਰਸ਼ਨਕਾਰੀਆਂ ਦੀ ਪਛਾਣ ਕੀਤੀ, ਪਾਸਪੋਰਟ ਤੇ ਵੀਜ਼ੇ ਰੱਦ ਕਰਾਉਣ ਦਾ ਫ਼ੈਸਲਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ- ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਦੌਰਾਨ ਕਥਿਤ ਹਿੰਸਾ ਵਿੱਚ ਸ਼ਾਮਲ ਪ੍ਰਦਰਸ਼ਨਕਾਰੀਆਂ ਅਤੇ ਪੰਜਾਬ-ਹਰਿਆਣਾ ਸਰਹੱਦ 'ਤੇ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਥੋਂ ਤਕ ਕਿਸਾਨਾਂ ਦੇ ਘਰ ਸਰਕਾਰੀ ਨੋਟਿਸ ਲਗਾਕੇ ਇੰਝ ਛਾਪੇ ਮਾਰਨੇ ਸ਼ੁਰੂ ਕੀਤੇ ਹਨ ਜਿਵੇਂ ਕਿ ਉਹ ਅੱਤਵਾਦੀ ਹੋਣ।ਇਹ ਕਿਸਾਨ ਘਰਾਂ ਤੋਂ ਗਾਇਬ ਹਨ।ਡੀਐੱਸਪੀ ਅੰਬਾਲਾ ਜੋਗਿੰਦਰ ਸ਼ਰਮਾ ਨੇ ਕਿਹਾ, ‘ਅਸੀਂ ਮੰਤਰਾਲੇ ਅਤੇ ਸਫ਼ਾਰਤਾਨੇ ਨੂੰ ਉਨ੍ਹਾਂ ਦੇ ਵੀਜ਼ੇ ਅਤੇ ਪਾਸਪੋਰਟ ਰੱਦ ਕਰਨ ਦੀ ਬੇਨਤੀ ਕਰਾਂਗੇ। ਉਨ੍ਹਾਂ ਦੀ ਫੋਟੋ, ਨਾਮ ਅਤੇ ਪਤਾ ਪਾਸਪੋਰਟ ਦਫਤਰ ਨੂੰ ਦਿੱਤਾ ਜਾਵੇਗਾ। ਅਸੀਂ ਉਨ੍ਹਾਂ ਦੇ ਪਾਸਪੋਰਟ ਰੱਦ ਕਰਨ 'ਤੇ ਕੰਮ ਕਰ ਰਹੇ ਹਾਂ।’ ਅਸੀਂ ਕਿਸਾਨਾਂ ਦੇ ਵਿਰੋਧ ਦੇ ਨਾਂ ’ਤੇ ਹਿੰਸਾ ’ਚ ਸ਼ਾਮਲ ਪੰਜਾਬ ਤੋਂ ਹਰਿਆਣਾ ’ਚ ਆਉਣ ਵਾਲਿਆਂ ਦੀ ਪਛਾਣ ਕੀਤੀ ਹੈ। ਅਸੀਂ ਉਨ੍ਹਾਂ ਦੀ ਪਛਾਣ ਸੀਸੀਟੀਵੀ ਕੈਮਰਿਆਂ ਅਤੇ ਡਰੋਨ ਕੈਮਰਿਆਂ ਨਾਲ ਕੀਤੀ ਹੈ।’