ਹਾਲੈਂਡ ਵਿੱਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅਤੇ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਮਨਾਇਆ ਗਿਆ ਸ਼ਹੀਦੀ ਦਿਹਾੜਾ

ਹਾਲੈਂਡ ਵਿੱਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅਤੇ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਮਨਾਇਆ ਗਿਆ ਸ਼ਹੀਦੀ ਦਿਹਾੜਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 7 ਜੂਨ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਡੈਨਹਾਗ ਹਾਲੈਂਡ ਵਿੱਚ ਡੈਨਹਾਗ ਦੀਆਂ ਸੰਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅਤੇ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਪਾਵਨ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਬੱਚਿਆਂ ਦੇ ਸਿਮਰਨ ਨਾਲ ਦੀਵਾਨ ਦੀ ਸ਼ੁਰੂਆਤ ਹੋਈ, ਹਜੂਰੀ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਭਾਈ ਭਜਨ ਸਿੰਘ ਜੀ ਅਤੇ ਭਾਈ ਗੁਰਲਾਲ ਸਿੰਘ ਜੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਉਪਰ ਕਥਾ ਵੀਚਾਰ ਕੀਤੀ ਗਈ ।

ਜਰਮਨੀ ਤੋ ਕਵੀਸ਼ਰੀ ਜਥਾ ਭਾਈ ਅਵਤਾਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਪਰਮਜੀਤ ਸਿੰਘ ਨੇ ਸ਼ਹੀਦੀ ਕਵਿਤਾਵਾਂ ਨਾਲ ਸ਼ਰਧਾ ਦੇ ਫੁੱਲ ਭੇਂਟ ਕੀਤੇ । ਤਿੰਨ ਦਿਨ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ ਸੇਵਾ ਭਾਈ ਸੁਖਵੀਰ ਸਿੰਘ ਪੱਡਾ ਪਰਿਵਾਰ ਵਲੋ ਸ਼ਰਧਾ ਭਾਵਨਾ ਨਾਲ ਕਰਵਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ । ਨੌਜਵਾਨ ਬੱਚੇ ਬੱਚੀਆਂ ਵਲੋ ਠੰਡੇ ਜਲ ਦੀ ਸ਼ਬੀਲ ਵੀ ਲਾਈ ਗਈ । ਅੰਤ ਵਿੱਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਡੈਨਹਾਗ ਹਾਲੈਂਡ ਦੀ ਪ੍ਰਬੰਧਕ ਕਮੇਟੀ ਵਲੋ ਭਾਈ ਹਰਜੀਤ ਸਿੰਘ ਗਿੱਲ ਹਾਲੈਂਡ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ।