ਕਿਵੇਂ ਸੁਧਾਰ ਹੋਵੇ ਆਪ ਸਰਕਾਰ ਦੀਆਂ ਨੀਤੀਆਂ ਵਿਚ ?
ਲੋਕਾਂ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਦਾ ਭ੍ਰਿਸ਼ਟਾਚਾਰ ਅਤੇ ਨਸ਼ਾ ਮੁਕਤ ਪੰਜਾਬ ਤਾਂ ਹੀ ਹੋਂਦ ਵਿਚ ਆਵੇਗਾ, ਜਦੋਂ ਇਨ੍ਹਾਂ ਦੀ ਸਾਰੀ ਟੀਮ ਸਹੀ ਢੰਗ ਨਾਲ ਕੰਮ ਕਰੇਗੀ, ਇਨ੍ਹਾਂ ਵਿਚ ਸੇਵਾ ਭਾਵਨਾ ਦਾ ਜਜ਼ਬਾ ਹੋਵੇਗਾ।
ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣਾ ਸਮੇਂ ਦੀ ਮੰਗ ਹੈ। ਇਨ੍ਹਾਂ ਨੂੰ ਹੋਰ ਕੰਮਾਂ ਦੇ ਨਾਲ-ਨਾਲ ਖੇਤੀਬਾੜੀ ਵੱਲ ਵੀ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ। ਵਾਤਾਵਰਨ ਸੰਭਾਲ ਲਈ ਠੋਸ ਨੀਤੀ ਦੀ ਲੋੜ ਹੈ। ਪਾਣੀ ਖ਼ਤਮ ਹੋਣ ਕਿਨਾਰੇ ਹੈ। ਨਹਿਰਾਂ ਦਾ ਪਾਣੀ ਖੇਤਾਂ ਤੱਕ ਪਹੁੰਚਾਉਣਾ ਬਹੁਤ ਚੰਗਾ ਉਪਰਾਲਾ ਹੈ ਇਸ ਨੂੰ ਜਲਦੀ ਮੁਕੰਮਲ ਕਰਨ ਦੀ ਲੋੜ ਹੈ। ਸਾਰੀਆਂ ਫ਼ਸਲਾਂ ਦੇ ਮੰਡੀਕਰਨ ਦਾ ਪ੍ਰਬੰਧ ਹੋਵੇ। ਸੜਕਾਂ ਉੱਤੇ ਆਵਾਜਾਈ ਨਿਯਮਬੱਧ ਹੋਵੇ। ਮਗਨਰੇਗਾ ਸਕੀਮ ਦਾ ਸਹੀ ਇਸਤੇਮਾਲ ਕੀਤਾ ਜਾਵੇ। ਮਾਰਕਿਟ ਕਮੇਟੀਆਂ ਅਤੇ ਪੰਚਾਇਤੀ ਵਿਭਾਗ ਦੇ ਕੰਮਾਂ ਉੱਤੇ ਵੀ ਪੂਰੀ ਤਰ੍ਹਾਂ ਗੌਰ ਹੋਵੇ।
ਮੁੱਖ ਮੰਤਰੀ ਨੂੰ ਆਪਣੇ ਸਾਰੇ ਵਿਧਾਇਕਾਂ ਵਿਚ ਲੋਕ ਪੱਖੀ ਪਿਆਰ ਦਾ ਜਜ਼ਬਾ ਪੈਦਾ ਕਰਨਾ ਪਵੇਗਾ। ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਲੋਕ ਸਭਾ ਦੀਆਂ ਚੋਣਾਂ ਵਿਚ ਰਾਜ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਝਟਕਾ ਦੇ ਕੇ ਇਹ ਦੱਸਿਆ ਹੈ ਕਿ ਉਹ ਆਪਣੇ ਅਸਲ ਏਜੰਡੇ ਅਤੇ ਨੀਤੀਆਂ ਤੋਂ ਥਿੜਕ ਚੁੱਕੀ ਹੈ। ਪੰਜਾਬ ਦੇ ਆਪ ਵਿਧਾਇਕ ਤੇ ਅਫਸਰਸ਼ਾਹੀ ਲੋਕਾਂ ਦੀਆਂ ਸਮੱਸਿਆਵਾਂ ਕੇਵਲ ਸੁਣਨ ਹੀ ਨਾ, ਸਗੋਂ ਉਨ੍ਹਾਂ ਦੇ ਸਹੀ ਹੱਲ ਵੀ ਸਮੇਂ ਸਿਰ ਕਰਨ ਤਾਂ ਜੋ ਲੋਕਾਂ ਨੂੰ ਇਨਸਾਫ਼ ਮਿਲ ਸਕੇ। ਭ੍ਰਿਸ਼ਟ ਅਫ਼ਸਰਾਂ ਉੱਤੇ ਸਖ਼ਤ ਕਾਰਵਾਈ ਕਰਨਾ ਵੀ ਜ਼ਰੂਰੀ ਹੈ। ਰੰਗਲਾ ਪੰਜਾਬ ਬਣਾਉਣ ਲਈ ਭਾਸ਼ਾ ਤੇ ਸੱਭਿਆਚਾਰਕ ਨੀਤੀ ਬਣਾ ਕੇ ਲਾਗੂ ਕਰਨੀ ਅਤੇ ਰਾਜ ਨੂੰ ਰੁੱਖ ਲਾ ਕੇ ਹਰਿਆ-ਭਰਿਆ ਬਣਾਉਣਾ ਵੀ ਬੇਹੱਦ ਜ਼ਰੂਰੀ ਹੈ।
Comments (0)