ਸਕੂਲ ਵਿੱਚ ਲਗਾਏ ਮੰਚ ਵੱਲੋਂ ਛਾਂ ਦਾਰ ਪੌਦੇ -ਡਾਕਟਰ ਖੇੜਾ
ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਮਨੁੱਖੀ ਅਧਿਕਾਰ ਮੰਚ ਵੱਲੋਂ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਅਤੇ ਆਕਸੀਜਨ ਵਧਾਓਣ ਲਈ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕਮਲੀ ਖਮਾਣੋਂ ਵਿਖੇ ਹਰਭਜਨ ਸਿੰਘ ਜੱਲੋਵਾਲ ਉਪ ਚੇਅਰਮੈਨ ਪੰਜਾਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕਰਕੇ ਸਕੂਲ ਦੀ ਚਾਰਦੀਵਾਰੀ ਅੰਦਰ ਛਾਂ ਦਾਰ ਅਤੇ ਫ਼ਲ ਦਾਰ ਪੌਦੇ ਲਗਾਏ ਗਏ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਸੁਖਜਿੰਦਰ ਸਿੰਘ ਬਖਲੋਰ ਮੁੱਖ ਬੁਲਾਰਾ ਪੰਜਾਬ, ਹੁਸਨ ਲਾਲ ਸੂੰਢ ਪ੍ਰਸਨਲ ਸੈਕਟਰੀ, ਸਕੂਲ ਸਟਾਫ਼, ਹੈੱਡ ਮਾਸਟਰ ਨਰਿੰਦਰ ਸ਼ਰਮਾ,ਏ ਐਸ ਆਈ ਕੁਲਵਿੰਦਰ ਸਿੰਘ ਇੰਨਚਾਰਜ ਸਾਂਝ ਕੇਂਦਰ ਫਤਹਿਗੜ੍ਹ ਸਾਹਿਬ, ਸੁਰਜੀਤ ਸਿੰਘ ਏ ਐਸ ਆਈ ਇੰਨਚਾਰਜ ਸਾਂਝ ਕੇਂਦਰ ਖਮਾਣੋਂ, ਸਰਬਜੀਤ ਕੌਰ, ਜਸਵਿੰਦਰ ਕੌਰ, ਪਰਮਜੀਤ ਸਿੰਘ ਪੰਮਾ ਏ ਐਸ ਆਈ ਅਤੇ ਸਰਬਜੀਤ ਕੌਰ ਸੈਣੀ ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ । ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੁਣ ਹਰ ਵਿਅਕਤੀ ਬੂਟਿਆਂ ਨੂੰ ਲੈ ਕੇ ਚਿੰਤਿਤ ਹਨ ਉਹ ਲੋਕ ਆਉਂਣ ਵਾਲੀ ਪੀੜ੍ਹੀ ਲਈ ਵਰਦਾਨ ਸਾਬਿਤ ਹੋ ਸਕਦੇ ਹਨ ਕਿਉਂਕਿ ਸੁਖਤ ਜੀਵਨ ਜਿਊਣ ਲਈ ਧਰਤੀ ਉੱਪਰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜ਼ਰੂਰਤ ਹੈ। ਸੁਖਜਿੰਦਰ ਸਿੰਘ ਬਖਲੋਰ ਨੇ ਕਿਹਾ ਕਿ ਸੰਸਥਾ ਵੱਲੋਂ ਪਿੰਡ ਪਿੰਡ ਜਾ ਕੇ ਰੁੱਖ ਲਗਾਓ ਲਹਿਰ ਤਹਿਤ 24 ਘੰਟੇ ਆਕਸੀਜਨ ਦੇਂਣ ਵਾਲੇ ਬੂਟਿਆਂ ਨੂੰ ਪਹਿਲ ਦਿੱਤੀ ਜਾ ਰਹੀ ਹੈ । ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਜੱਲੋਵਾਲ, ਕੁਲਵੀਰ ਕੌਰ, ਕੁਲਦੀਪ ਕੌਰ , ਅਮਰੀਕ ਸਿੰਘ ਪ੍ਰਧਾਨ, ਮਨਜੀਤ ਕੌਰ, ਸੁਪਿੰਦਰ ਕੌਰ, ਦਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ, ਜੀਵਨ ਕੁਮਾਰ ਬਾਲੂ, ਵਿਜੈ ਕੁਮਾਰ, ਧਰਮ ਸਿੰਘ ਚੇਅਰਮੈਨ, ਅਤੇ ਮਨਦੀਪ ਕੌਰ ਆਦਿ ਨੇ ਵੀ ਧਰਤੀ ਨੂੰ ਹਰਾ ਭਰਾ ਰੱਖਣ ਲਈ ਆਪਣਾ ਯੋਗਦਾਨ ਪਾਇਆ।
Comments (0)