ਬਲਾਕ ਖੇੜਾ ਵਿਖੇ ਪੂਰੀ ਟੀਮ ਨਾਲ ਮਿਲਕੇ ਲਗਾਏ ਬੂਟੇ -ਡਾ ਖੇੜਾ
ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਮਨੁੱਖੀ ਅਧਿਕਾਰ ਮੰਚ (ਰਜਿ:) ਪੰਜਾਬ ਭਾਰਤ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਦੇ ਬਲਾਕ ਖੇੜਾ ਦੇ ਪਿੰਡ ਸਰਕੱਪੜਾ ਵਿਖੇ ਬਲਾਕ ਚੇਅਰਮੈਨ ਧਰਮ ਸਿੰਘ ਦੀ ਪ੍ਰਧਾਨਗੀ ਹੇਠ ਛਾਂ ਦਾਰ, ਫੁੱਲ ਦਾਰ, ਫ਼ਲਦਾਰ ਅਤੇ ਮੈਡੀਕੇਟਡ ਬੂਟੇ ਲਗਾਏ ਗਏ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਸਾਥੀਆਂ ਸਮੇਤ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਪੌਦੇ ਲਗਾਏ ਗਏ ਅਤੇ ਲੋੜਵੰਦ ਲੋਕਾਂ ਨੂੰ ਜਾਗਰੂਕ ਕਰਕੇ ਛਾਂ ਦਾਰ ਅਤੇ ਫ਼ਲਦਾਰ ਬੂਟੇ ਵੰਡੇ ਵੀ ਗਏ। ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾਕਟਰ ਖੇੜਾ ਨੇ ਕਿਹਾ ਕਿ ਲੋਕ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਲਈ ਜਾਗਰੂਕ ਹੋ ਚੁੱਕੇ ਹਨ। ਲੋਕ ਹੁਣ ਬੂਟੇ ਲਗਾ ਵੀ ਰਹੇ ਹਨ ਅਤੇ ਉਨ੍ਹਾਂ ਨੂੰ ਪਾਲਣ ਲਈ ਵੀ ਆਪਣੀ ਜ਼ੁਮੇਵਾਰੀ ਸਮਝਣ ਲੱਗ ਪਏ ਹਨ। ਹੋਰਨਾਂ ਤੋਂ ਇਲਾਵਾ ਅਮਰਵੀਰ ਵਰਮਾ ਪ੍ਰਧਾਨ ਬਲਾਕ ਖੇੜਾ, ਪ੍ਰਭੂ ਵਰਮਾ , ਸਰਵਜੀਤ ਸਿੰਘ, ਮਨਦੀਪ ਸਿੰਘ, ਜਸਪ੍ਰੀਤ ਕੌਰ,ਅਮਰ ਕੌਰ, ਸਵਰਨ ਕੌਰ, ਕਰਮਵੀਰ ਸਿੰਘ,ਚਰਨ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਪ੍ਰਭਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਜਸਵੀਰ ਸਿੰਘ ਅਤੇ ਬਲਵਿੰਦਰ ਕੌਰ ਆਦਿ ਨੇ ਵੀ ਸ਼ਮੂਲੀਅਤ ਕੀਤੀ।
Comments (0)