ਧਰਮ ਸਿੰਘ ਬਣੇ ਬਲਾਕ ਖੇੜਾ ਦੇ ਚੇਅਰਮੈਨ -ਡਾਕਟਰ ਖੇੜਾ
ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਵੱਲੋਂ ਬਲਾਕ ਖੇੜਾ ਦੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਅਮਰਵੀਰ ਵਰਮਾ ਪ੍ਰਧਾਨ ਬਲਾਕ ਖੇੜਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਸਰਪ੍ਰਸਤ ਡਾਕਟਰ ਰਾਮ ਜੀ ਲਾਲ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਕੌਮੀਂ ਚੇਅਰਮੈਨ ਐਂਟੀ ਕ੍ਰਾਈਮ ਸੈਲ ਗੁਰਦੀਪ ਸਿੰਘ, ਪ੍ਰਭਪ੍ਰੀਤ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਵਿੰਗ, ਹੁਸਨ ਲਾਲ ਸੂੰਢ ਪ੍ਰਸਨਲ ਸੈਕਟਰੀ ਅਤੇ ਸਰਬਜੀਤ ਕੌਰ ਸੈਣੀ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।
ਇਸ ਮੌਕੇ ਸੰਸਥਾ ਵੱਲੋਂ ਧਰਮ ਸਿੰਘ ਸਰਕੱਪੜਾ ਨੂੰ ਚੇਅਰਮੈਨ ਬਲਾਕ ਖੇੜਾ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਪ੍ਰਤੀ ਸੱਚੀ ਸੁੱਚੀ ਸੋਚ ਰੱਖਣ ਵਾਲੇ ਵਿਅਕਤੀਆਂ ਦੀ ਸਮਾਜ ਸੇਵੀ ਸੰਸਥਾਵਾਂ ਨੂੰ ਹਮੇਸ਼ਾਂ ਲੋੜ ਹੁੰਦੀ ਹੈ ਧਰਮ ਸਿੰਘ ਉਨ੍ਹਾਂ ਨੇਕ ਵਿਅਕਤੀਆਂ ਵਿਚੋਂ ਇਕ ਹੈ ਉਨ੍ਹਾਂ ਸਮਾਜ ਦੇ ਸਮੂਹ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਥੇ ਕਿਤੇ ਵੀ ਥੋਹੜੀ ਜਾਂ ਬਹੁਤੀ ਜਗ੍ਹਾ ਦਿਖਦੀ ਹੋਵੇ ਉਥੇ ਪੌਦੇ ਜ਼ਰੂਰ ਲਗਾਏ ਜਾਣ। ਡਾਕਟਰ ਰਾਮ ਜੀ ਲਾਲ ਨੇ ਦੱਸਿਆ ਕਿ ਮੰਚ ਨੂੰ ਦੋ ਦਹਾਕਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਸਮਾਜ ਵਿੱਚ ਵੱਧ ਰਹੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ ਅਤੇ ਹਮੇਸ਼ਾਂ ਲਈ ਸਮਾਜ ਵਿਰੋਧੀ ਅਨਸਰਾਂ ਦਾ ਡਟ ਕੇ ਵਿਰੋਧ ਕਰਦਾ ਰਹੇ ਗਾ। ਧਰਮ ਸਿੰਘ ਨੇ ਕਿਹਾ ਕਿ ਸੰਸਥਾ ਵੱਲੋਂ ਜੋ ਮੈਨੂੰ ਸੇਵਾ ਦਿੱਤੀ ਗਈ ਹੈ ਮੈਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ। ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਜੱਲੋਵਾਲ ਉਪ ਚੇਅਰਮੈਨ ਪੰਜਾਬ, ਜੀਵਨ ਕੁਮਾਰ ਬਾਲੂ ਜ਼ਿਲ੍ਹਾ ਪ੍ਰਧਾਨ ਮੋਹਾਲੀ, ਪਰਮਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਮੋਹਾਲੀ, ਮਨਦੀਪ ਕੌਰ ਮੋਹਾਲੀ, ਮਨਦੀਪ ਕੌਰ ਚੰਡੀਗੜ੍ਹ , ਗੀਤਾ ਰਾਣੀ, ਮਾਂਡਵੀ ਸਿੰਘ, ਪਰਮਿੰਦਰ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Comments (0)