ਮੰਚ ਨੇ ਲਗਾਏ ਗਿਆਨੀ ਦਿੱਤ ਸਿੰਘ ਗਰਾਉਂਡ ਵਿਚ ਬੂਟੇ -ਡਾਕਟਰ ਖੇੜਾ

ਮੰਚ ਨੇ ਲਗਾਏ ਗਿਆਨੀ ਦਿੱਤ ਸਿੰਘ ਗਰਾਉਂਡ ਵਿਚ ਬੂਟੇ -ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਵੱਲੋਂ ਰੁੱਖ ਲਗਾਓ ਦੇਸ਼ ਬਚਾਓ ਅਤੇ ਆਕਸੀਜਨ ਵਧਾਓ ਮੁਹਿੰਮ ਤਹਿਤ ਛਾਂ ਦਾਰ, ਫੁੱਲ ਦਾਰ, ਫ਼ਲਦਾਰ, ਅਤੇ ਮੈਡੀਕੇਟਡ ਬੂਟੇ ਲਗਾਉਣ ਲਈ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖਾਲਸਾ ਦੀਵਾਨ ਫਤਹਿਗੜ੍ਹ ਸਾਹਿਬ ਵਿਖੇ ਮਨੁੱਖੀ ਅਧਿਕਾਰ ਮੰਚ ਦੀ ਟੀਮ ਵੱਲੋਂ ਉਪਰਾਲਾ ਕੀਤਾ ਗਿਆ।ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਹਰਭਜਨ ਸਿੰਘ ਜੱਲੋਵਾਲ ਉਪ ਚੇਅਰਮੈਨ ਪੰਜਾਬ, ਦਵਿੰਦਰ ਸਿੰਘ ਔਜਲਾ ਜ਼ਿਲ੍ਹਾ ਪ੍ਰਧਾਨ ਅਤੇ ਲਾਲ ਮਿਸਤਰੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।

ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਰੁੱਖ ਲਗਾਉਣ ਜੋ ਮੁਹਿੰਮ ਚਲਾਈ ਹੋਈ ਹੈ ਇਹ ਨਿਰੰਤਰ ਤੌਰ ਤੇ ਜਾਰੀ ਰੱਖਾਂਗੇ ਕਿਉਂਕਿ ਮੰਚ ਚਾਹੁੰਦਾ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਆਕਸੀਜ਼ਨ ਦੀ ਘਾਟ ਮਹਿਸੂਸ ਨਾ ਹੋਵੇ । ਉਨ੍ਹਾਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਨੂੰ ਇੱਕ ਜਾਂ ਦੋ ਬੂਟੇ ਜ਼ਰੂਰ ਲਗਾਉਣੇ ਚਾਹੀਦੇ ਹਨ। ਹੋਰਨਾਂ ਤੋਂ ਇਲਾਵਾ ਧਰਮ ਸਿੰਘ ਚੇਅਰਮੈਨ ਬਲਾਕ ਖੇੜਾ, ਅਮਰਵੀਰ ਵਰਮਾ ਪ੍ਰਧਾਨ ਬਲਾਕ ਖੇੜਾ,ਪਿਆਰਾ ਸਿੰਘ ਰਸੂਲਪੁਰ,ਦਾਰਾ ਸਿੰਘ ਘਮੰਡ ਗੜ੍ਹ, ਮਾਸਟਰ ਰਜਿੰਦਰ ਸਿੰਘ, ਹਰਪਾਲ ਸਿੰਘ ਚਾਹਲ, ਥਾਣੇਦਾਰ ਅਮਰਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਆਦਿ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।