ਪੰਜਾਬ ਸਮੇਤ ਗੁਆਂਢੀ ਸੂਬਿਆਂ ਵਿੱਚ ਬੱਚਿਆਂ ਨੂੰ ਵਰਤਿਆ ਜਾ ਰਿਹਾ ਹੈ ਨਸ਼ਾ ਸਪਲਾਈ ਕਰਨ ਲਈ

ਪੰਜਾਬ ਸਮੇਤ ਗੁਆਂਢੀ ਸੂਬਿਆਂ ਵਿੱਚ ਬੱਚਿਆਂ ਨੂੰ ਵਰਤਿਆ ਜਾ ਰਿਹਾ ਹੈ ਨਸ਼ਾ ਸਪਲਾਈ ਕਰਨ ਲਈ
ਸੰਕੇਤਕ ਤਸਵੀਰ

ਚੰਡੀਗੜ੍ਹ: ਪੰਜਾਬ ਸਮੇਤ ਗੁਆਂਢੀ ਸੂਬਿਆਂ ਵਿੱਚ ਮਨੁੱਖੀ ਤਸਕਰੀ ਦਾ ਵਰਤਾਰਾ ਲਗਾਤਾਰ ਵੱਧ ਰਿਹਾ ਹੈ ਜਿਸ ਵਿੱਚ ਤਸਕਰ ਬੱਚਿਆਂ ਨੂੰ ਸ਼ਿਕਾਰ ਬਣਾ ਰਹੇ ਹਨ। ਇਸ ਗੱਲ ਦਾ ਖੁਲਾਸਾ ਸੰਯੁਕਤ ਰਾਸ਼ਟਰ ਦੇ ਨਸ਼ਾ ਅਤੇ ਜ਼ੁਰਮ ਬਾਰੇ ਮਹਿਕਮੇ ਦੀ ਸਲਾਹਕਾਰ ਬੈਠਕ ਵਿੱਚ ਹੋਇਆ ਹੈ।

ਸਾਹਮਣੇ ਆਈ ਜਾਣਕਾਰੀ ਮੁਤਾਬਿਕ ਤਸਕਰਾਂ ਦੇ ਗੈਂਗ ਐਨੇ ਪ੍ਰਭਾਵਸ਼ਾਲੀ ਹਨ ਕਿ ਜੋ ਬੱਚਿਆਂ ਨੂੰ ਨਕਲੀ ਅਧਾਰ ਕਾਰਡਾਂ ਰਾਹੀਂ ਫੈਕਟਰੀਆਂ ਅਤੇ ਰੈਸਟੋਰੈਂਟ (ਢਾਬਿਆਂ) 'ਤੇ ਨੌਕਰੀ ਲਵਾਉਂਦੇ ਹਨ। ਇਸ ਤੋਂ ਇਲਾਵਾ ਇਹਨਾਂ ਬੱਚਿਆਂ ਨੂੰ ਚਿੱਟਾ ਅਤੇ ਹੋਰ ਨਸ਼ੇ ਸਪਲਾਈ ਕਰਨ ਲਈ ਵਰਤਿਆ ਜਾਂਦਾ ਹੈ।

ਇਸ ਬੈਠਕ ਵਿੱਚ ਸ਼ਾਮਿਲ ਹਿਮਾਚਲ ਪ੍ਰਦੇਸ਼ ਦੇ ਐੱਸਪੀ ਰੋਹਿਤ ਮਾਲਪਾਨੀ ਨੇ ਦੱਸਿਆ ਕਿ ਇਹਨਾਂ ਬੱਚਿਆਂ ਨੂੰ ਝਾਰਖੰਡ, ਉਡੀਸਾ, ਪੱਛਮੀ ਬੰਗਾਲ ਅਤੇ ਹੋਰ ਸੂਬਿਆਂ ਤੋਂ ਲਿਆਂਦਾ ਜਾਂਦਾ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਊਨਾ, ਕਾਂਗੜਾ ਅਤੇ ਕੁੱਲੂ ਜ਼ਿਲ੍ਹਿਆਂ ਵਿੱਚ ਸਥਾਨਕ ਬੱਚਿਆਂ ਨੂੰ ਪਹਿਲਾਂ ਨਸ਼ੇ 'ਤੇ ਲਾਇਆ ਜਾਂਦਾ ਹੈ ਤੇ ਬਾਅਦ ਵਿੱਚ ਉਹਨਾਂ ਨੂੰ ਨਸ਼ਾ ਸਪਲਾਈ ਕਰਨ ਲਈ ਵਰਤਿਆ ਜਾਂਦਾ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ