ਇਮਰਾਨ ਖਾਨ ਦਾ ਸਿੱਖਾਂ ਲਈ ਵੱਡਾ ਐਲਾਨ; ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਦੀ ਵੀ ਨਹੀਂ ਪਵੇਗੀ ਲੋੜ

ਇਮਰਾਨ ਖਾਨ ਦਾ ਸਿੱਖਾਂ ਲਈ ਵੱਡਾ ਐਲਾਨ; ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਦੀ ਵੀ ਨਹੀਂ ਪਵੇਗੀ ਲੋੜ

ਅੰਮ੍ਰਿਤਸਰ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਲੀਆਂ ਸਿੱਖ ਸੰਗਤਾਂ ਲਈ ਪਾਸਪੋਰਟ ਵਖਾਉਣਾ ਜ਼ਰੂਰੀ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਸਿੱਖ ਸੰਗਤਾਂ ਕਿਸੇ ਵੀ ਪਛਾਣ ਪੱਤਰ ਨੂੰ ਵਖਾ ਕੇ ਕਰਤਾਰਪੁਰ ਸਾਹਿਬ ਆ ਸਕਦੀਆਂ ਹਨ। 

ਇਸ ਤੋਂ ਇਲਾਵਾ ਉਹਨਾਂ ਦੂਜਾ ਵੱਡਾ ਐਲਾਨ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਸਤੇ ਸਿੱਖ ਸੰਗਤਾਂ ਲਈ 10 ਦਿਨ ਪਹਿਲਾਂ ਨਾਂ ਦਰਜ ਕਰਾਉਣ ਦੀ ਰੱਖੀ ਗਈ ਸ਼ਰਤ ਖਤਮ ਕਰ ਦਿੱਤੀ ਗਈ ਹੈ। ਹੁਣ ਕੋਈ ਵੀ ਸਿੱਖ ਮੌਕੇ 'ਤੇ ਆਪਣਾ ਸ਼ਨਾਖਤੀ ਕਾਰਡ ਦਖਾ ਕੇ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਜਾ ਸਕੇਗਾ। 

ਇਸ ਦੇ ਨਾਲ ਹੀ ਇਮਰਾਨ ਖਾਨ ਨੇ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਣ ਲਈ ਰੱਖੀ ਗਈ 20 ਅਮਰੀਕੀ ਡਾਲਰ ਫੀਸ ਲਾਂਘੇ ਦੇ ਉਦਘਾਟਨ ਵਾਲੇ ਦਿਨ ਲਈ ਜਾਵੇਗੀ ਅਤੇ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਵੀ ਸੰਗਤਾਂ ਬਿਨ੍ਹਾ ਫੀਸ ਤੋਂ ਲਾਂਘੇ ਰਾਹੀਂ ਦਰਸ਼ਨ ਕਰਨ ਜਾ ਸਕਣਗੀਆਂ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।