ਕੈਨੇਡਾ ਵਿਚ ਖਾਲਿਸਤਾਨੀਆਂ ਵਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਹੱਤਿਆ ਦੇ ਪੋਸਟਰਾਂ ਨਾਲ ਪ੍ਰਦਰਸ਼ਨ
*ਸੰਸਦ ਮੈਂਬਰ ਚੰਦਰ ਵਲੋਂ ਪੋਸਟਰਾਂ 'ਤੇ ਚਿੰਤਾ , ਕੈਨੇਡੀਅਨ ਹਿੰਦੂਆਂ ਵਿਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕਿਹਾ
ਅੰਮ੍ਰਿਤਸਰ ਟਾਈਮਜ਼ ਬਿਊਰੋ
ਵੈਨਕੂਵਰ -ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਬੀਤੇ ਦਿਨੀਂ ਕੈਨੇਡਾ ਵਿਚ ਖ਼ਾਲਿਸਤਾਨ ਸਮਰਥਕਾਂ ਵੱਲੋਂ ਇੰਦਰਾ ਗਾਂਧੀ ਦੀ ਹੱਤਿਆ ਦੇ ਪੋਸਟਰਾਂ 'ਤੇ ਚਿੰਤਾ ਜ਼ਾਹਰ ਕੀਤੀ। ਕੈਨੇਡਾ ਦੇ ਵੈਨਕੂਵਰ ਵਿਚ ਖਾਲਿਸਤਾਨੀ ਸਮਰਥਕਾਂ ਨੇ ਇਕ ਵਾਰ ਫਿਰ ਪ੍ਰਦਰਸ਼ਨ ਕੀਤਾ ਗਿਆ। ਆਰੀਆ ਨੇ ਦਾਅਵਾ ਕੀਤਾ ਕਿ ਪ੍ਰਦਰਸ਼ਨ ਦੌਰਾਨ ਜਾਰੀ ਪੋਸਟਰ ਵਿਚ ਮਰਹੂਮ ਇੰਦਰਾ ਗਾਂਧੀ ਨੂੰ ਉਸਦੇ ਅੰਗ ਰੱਖਿਅਕ ਉਨ੍ਹਾਂ ਨੂੰ ਗੋਲੀਆਂ ਨਾਲ ਭੁੰਨਦੇ ਦਿਖਾਈ ਦੇ ਰਹੇ ਹਨ ਅਤੇ ਇੰਦਰਾ ਗਾਂਧੀ ਦਾ ਸਰੀਰ ਗੋਲੀਆਂ ਨਾਲ ਛੱਲਨੀ ਕੀਤਾ ਦਿਖਾਇਆ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਪ੍ਰਦਰਸ਼ਨ ਤੋਂ ਬਾਅਦ ਕੈਨੇਡਾ ਰਹਿੰਦੇ ਕੁਝ ਭਾਜਪਾ ਪਖੀ ਪਰਿਵਾਰਾਂ ਨੇ ਇਤਰਾਜ਼ ਵੀ ਜਤਾਇਆ ਹੈ ਅਤੇ ਇਸ ਨੂੰ ਕੈਨੇਡੀਅਨ ਹਿੰਦੂਆਂ ਵਿਚ ਡਰ ਪੈਦਾ ਕਰਨ ਦੀ ਕੋਸ਼ਿਸ਼ ਆਖਿਆ ਗਿਆ ਹੈ।
ਚੰਦਰ ਆਰੀਆ ਨੇ ਦਾਅਵਾ ਕੀਤਾ ਕਿ ਖਾਲਿਸਤਾਨੀ ਸਮਰਥਕ ਇੱਕ ਵਾਰ ਫਿਰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦੇ ਪੋਸਟਰ ਲਗਾ ਕੇ "ਹਿੰਦੂ-ਕੈਨੇਡੀਅਨਾਂ ਵਿੱਚ ਹਿੰਸਾ ਦਾ ਡਰ ਪੈਦਾ ਕਰਨ" ਦੀ ਕੋਸ਼ਿਸ਼ ਕਰ ਰਹੇ ਹਨ।ਕੈਨੇਡੀਅਨ ਸੰਸਦ ਮੈਂਬਰ ਨੇ ਕਿਹਾ ਕਿ ਜੇ ਇਸ ਨੂੰ ਚੁਣੌਤੀ ਨਾ ਦਿੱਤੀ ਗਈ ਤਾਂ ਇਹ ਅਸਲੀ ਬਣ ਸਕਦਾ ਹੈ। ਬੰਦੂਕਾਂ ਦੀਆਂ ਤਸਵੀਰਾਂ ਆਸਾਨੀ ਨਾਲ ਇੱਕ ਸੁਨੇਹਾ ਦੇਣ ਲਈ ਵਰਤੀਆਂ ਜਾ ਰਹੀਆਂ ਹਨ।
ਆਰੀਆ ਨੇ ਜ਼ੋਰ ਦੇ ਕੇ ਕਿਹਾ ਕਿ ਇੰਦਰਾ ਗਾਂਧੀ ਦੇ ਮੱਥੇ 'ਤੇ ਬਿੰਦੀ ਨੂੰ ਪ੍ਰਮੁੱਖਤਾ ਨਾਲ ਲਗਾਉਣ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਉਸ ਦਾ ਨਿਸ਼ਾਨਾ ਹਿੰਦੂ-ਕੈਨੇਡੀਅਨ ਸਨ।ਉਸ ਨੇ ਕਿਹਾ ਕਿ ਬਰੈਂਪਟਨ ਵਿੱਚ ਕੁਝ ਸਮਾਂ ਪਹਿਲਾਂ ਸਿੱਖਸ ਫਾਰ ਜਸਟਿਸ ਦੇ ਪੰਨੂ ਵੱਲੋਂ ਕੈਨੇਡੀਅਨ ਹਿੰਦੂਆਂ ਨੂੰ ਭਾਰਤ ਵਾਪਸ ਜਾਣ ਲਈ ਕਿਹਾ ਗਿਆ ਸੀ, ਇਸੇ ਤਰ੍ਹਾਂ ਦੀਆਂ ਧਮਕੀਆਂ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਕੈਨੇਡਾ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਖਾਲਿਸਤਾਨੀ ਸਮਰਥਕਾਂ ਵੱਲੋਂ ਇੰਦਰਾ ਗਾਂਧੀ ਦੀ ਹੱਤਿਆ ਦੇ ਪੋਸਟਰ ਲਗਾਉਣ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ, ਕੈਨੇਡੀਅਨ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੇਬਲਾਂਕ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਵਿੱਚ ਹਿੰਸਾ ਨੂੰ ਉਤਸ਼ਾਹਿਤ ਕਰਨਾ ਕਦੇ ਵੀ ਸਵੀਕਾਰਯੋਗ ਨਹੀਂ ਹੈ।
Comments (0)