ਮੋਦੀ ਦੇ ਪੁਤਲੇ ਫੂਕਣਗੇ ਕਿਸਾਨ
* ਸਿੰਘੂ ਬਾਰਡਰ ’ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਬੈਠਕ ਵਿਚ ਲਿਆ ਫੈਸਲਾ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, :ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੀ ਸਿੰਘੂ ਬਾਰਡਰ ’ਤੇ ਮੀਟਿੰਗ ਕੀਤੀ ਗਈ, ਜਿਸ 'ਚ 26 ਮਈ ਨੂੰ ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ’ਤੇ ਅਗਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕੀ ਗਈ ਤੇ ਦੇਸ਼ ਪੱਧਰੀ ਪ੍ਰੋਗਰਾਮ ਦੇਣ ਦਾ ਫ਼ੈਸਲਾ ਕੀਤਾ ਗਿਆ। ਬੈਠਕ 'ਚ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਸ਼ਾਮਲ ਹੋਏ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂ ਨੇ ਦੱਸਿਆ ਕਿ ਬੈਠਕ 'ਚ ਇਹ ਫ਼ੈਸਲਾ ਕੀਤਾ ਗਿਆ ਕਿ 26 ਮਈ ਨੂੰ ਪਿੰਡ ਪੱਧਰ ’ਤੇ ਮੋਦੀ ਸਰਕਾਰ ਤੇ ਖੇਤੀ ਕਾਨੂੰਨਾਂ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤੇ ਜਾਣਗੇ ਤੇ ਘਰਾਂ ਉਪਰ ਕਾਲੇ ਝੰਡੇ ਲਾ ਕੇ ਤਿੰਨਾਂ ਖੇਤੀ ਕਾਨੂੰਨਾਂ ਦੀ ਖ਼ਿਲਾਫ਼ਤ ਜ਼ੋਰ ਨਾਲ ਕੀਤੀ ਜਾਵੇਗੀ।
Comments (0)