ਸਿੰਘੂ ਬਾਰਡਰ 'ਤੇ ਦਿੱਲੀ ਪੁਲਿਸ ਦੇ ਦੋ ਥਾਣੇਦਾਰ ਕੁੱਟ ਕਢੇ

ਸਿੰਘੂ ਬਾਰਡਰ 'ਤੇ ਦਿੱਲੀ ਪੁਲਿਸ ਦੇ ਦੋ ਥਾਣੇਦਾਰ ਕੁੱਟ ਕਢੇ

ਅੰਮ੍ਰਿਤਸਰ ਟਾਈਮਜ਼ ਬਿਉਰੋ 

ਨਵੀਂ ਦਿੱਲੀ-ਸਿੰਘੂ ਬਾਰਡਰ 'ਤੇ ਲੋਕਾਂ ਦੇ ਇਕ ਗਰੁੱਪ ਵਲੋਂ ਦਿੱਲੀ ਪੁਲਿਸ ਦੇ ਦੋ ਥਾਣੇਦਾਰਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ 'ਚ ਥਾਣੇਦਾਰ ਵਜੋਂ ਤਾਇਨਾਤ ਦੋਵਾਂ 'ਤੇ 10 ਜੂਨ ਨੂੰ ਕੁਝ ਲੋਕਾਂ ਵਲੋਂ ਹਮਲਾ ਕੀਤਾ ਗਿਆ ।ਦੋਵੇਂ ਪੁਲਿਸ ਮੁਲਾਜ਼ਮ ਆਮ ਕੱਪੜਿਆਂ 'ਚ ਆਪਣੀ ਡਿਊਟੀ 'ਤੇ ਤਾਇਨਾਤ ਸਨ । ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁੱਟਮਾਰ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ । ਮੋਰਚੇ 'ਤੇ ਡਟੇ ਕਿਸਾਨਾਂ 'ਚੋਂ ਇਕ ਨੇ ਦੱਸਿਆ ਕਿ ਦੋਵੇਂ ਪੁਲਿਸ ਮੁਲਾਜ਼ਮ ਸਿੰਘੂ ਬਾਰਡਰ 'ਤੇ ਤਸਵੀਰਾਂ ਖਿੱਚ ਰਹੇ ਸਨ ਅਤੇ ਇਸੇ ਦੌਰਾਨ ਕੁਝ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ।ਇਸ ਦੌਰਾਨ ਇਕ ਥਾਣੇਦਾਰ ਦਾ ਗੁੱਟ ਟੁੱਟ ਗਿਆ ਅਤੇ ਦੂਸਰੇ ਦੀ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ । ਇਲਾਜ ਤੋਂ ਬਾਅਦ ਦੋਵਾਂ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ ।ਪੁਲਿਸ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਨਰੇਲਾ ਪੁਲਿਸ ਥਾਣੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ |