ਬਲਾਤਕਾਰੀਆਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ: ਰਾਹੁਲ ਗਾਂਧੀ

ਬਲਾਤਕਾਰੀਆਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ: ਰਾਹੁਲ ਗਾਂਧੀ

ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਹੋਏ ਦੋ ਭੈਣਾਂ ਦੇ ਕਤਲ ਦਾ ਮਾਮਲਾ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ, 15 ਸਤੰਬਰ (ਮਨਪ੍ਰੀਤ ਸਿੰਘ ਖਾਲਸਾ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਦੋ ਭੈਣਾਂ ਦੇ ਕਥਿਤ ਕਤਲ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਬਲਾਤਕਾਰੀਆਂ ਨੂੰ ਰਿਹਾਅ ਕਰਵਾ ਕੇ ਉਨ੍ਹਾਂ ਨੂੰ ਸਨਮਾਨਿਤ ਕਰਣ ਵਾਲਿਆਂ ਕੋਲੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ। 

ਉਨ੍ਹਾਂ ਕਿਹਾ, “ਲਖੀਮਪੁਰ ਵਿੱਚ ਦਿਨ-ਦਿਹਾੜੇ ਅਗਵਾ ਕਰਨ ਤੋਂ ਬਾਅਦ ਦੋ ਨਾਬਾਲਗ ਦਲਿਤ ਭੈਣਾਂ ਦਾ ਕਤਲ, ਇੱਕ ਬਹੁਤ ਹੀ ਦੁਖਦਾਈ ਘਟਨਾ ਹੈ।

ਭਾਜਪਾ ਦਾ ਨਾਂ ਲਏ ਬਿਨਾਂ ਰਾਹੁਲ ਗਾਂਧੀ ਨੇ ਭਾਜਪਾ 'ਤੇ ਚੁਟਕੀ ਲੈਂਦਿਆਂ ਕਿਹਾ, "ਬਲਾਤਕਾਰੀਆਂ ਦਾ ਸਨਮਾਨ ਕਰਨ ਅਤੇ ਛੁਡਾਉਣ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਵੀ ਨਹੀਂ ਕੀਤੀ ਜਾ ਸਕਦੀ। ਸਾਨੂੰ ਆਪਣੀਆਂ ਭੈਣਾਂ ਅਤੇ ਲੜਕੀਆਂ ਲਈ ਦੇਸ਼ ਵਿੱਚ ਸੁਰੱਖਿਅਤ ਮਾਹੌਲ ਬਣਾਉਣਾ ਹੋਵੇਗਾ।"

ਜਿਕਰਯੋਗ ਹੈ ਕਿ ਲਖੀਮਪੁਰ ਖੇੜੀ ਵਿੱਚ ਦਲਿਤ ਭਾਈਚਾਰੇ ਨਾਲ ਸਬੰਧਤ ਦੋ ਭੈਣਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ ਸਨ ਜਿਸ ਨਾਲ ਪੂਰੇ ਦੇਸ਼ ਅੰਦਰ ਗੁੱਸੇ ਦੀ ਲਹਿਰ ਫੇਲੀ ਹੋਈ ਹੈ । ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਦੋਵੇਂ ਲੜਕੀਆਂ ਨੂੰ ਅਗਵਾ ਕਰਣ ਮਗਰੋਂ ਉਨ੍ਹਾਂ ਨਾਲ ਬਲਾਤਕਾਰ ਕਰਕੇ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ।