ਭਾਰਤ ਨੇ ਯੂ ਕੇ ਵਿਚ ਖਾਲਿਸਤਾਨੀ ਪੱਖੀ ਸਮਰਥਕਾਂ ਵਿਰੁੱਧ ਕਰਵਾਈ ਦੀ ਮੰਗ ਕੀਤੀ

ਭਾਰਤ ਨੇ ਯੂ ਕੇ ਵਿਚ ਖਾਲਿਸਤਾਨੀ ਪੱਖੀ ਸਮਰਥਕਾਂ ਵਿਰੁੱਧ ਕਰਵਾਈ ਦੀ ਮੰਗ ਕੀਤੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ:  ਅੰਮ੍ਰਿਤਪਾਲ ਸਿੰਘ ਦੀ ਭਾਲ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਭਾਰਤ ਨੇ ਖਾਲਿਸਤਾਨ ਸਮਰਥਕਾਂ ਵੱਲੋਂ ਯੂਕੇ 'ਚ ਸ਼ਰਣ ਨੀਤੀ ਦੀ ਸ਼ੱਕੀ ਦੁਰਵਰਤੋਂ 'ਤੇ ਚਿੰਤਾ ਜ਼ਾਹਰ ਕੀਤੀ ਹੈ।
ਸਰਕਾਰ ਨੇ ਅੱਜ ਦਿੱਲੀ ਵਿੱਚ ਗ੍ਰਹਿ ਮੰਤਰਾਲੇ ਅਤੇ  ਯੂਕੇ ਹੋਮ ਆਫਿਸ ਵਿਚਕਾਰ ਗੱਲਬਾਤ ਦੌਰਾਨ ਕਿਹਾ ਕਿ ਬਰਤਾਨੀਆ ਵਿੱਚ ਖਾਲਿਸਤਾਨ ਪੱਖੀ ਸਮਰਥਕਾਂ ਦਾ ਵਧਦਾ ਅਧਾਰ ਉਨ੍ਹਾਂ ਨੂੰ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਦਾ ਸਮਰਥਨ ਕਰਨ ਦੇ ਯੋਗ ਬਣਾਉਂਦਾ ਹੈ। ਭਾਰਤ ਨੇ ਯੂਕੇ-ਅਧਾਰਤ ਖਾਲਿਸਤਾਨ ਪੱਖੀ ਸਮਰਥਕਾਂ 'ਤੇ ਸਖ਼ਤ ਨਿਗਰਾਨੀ ਰੱਖਣ ਅਤੇ ਉਨ੍ਹਾਂ ਵਿਰੁੱਧ ਸਰਗਰਮ ਕਾਰਵਾਈ ਦੀ ਮੰਗ ਕੀਤੀ ਹੈ।ਇਸ ਮਾਮਲੇ ਤੋਂ ਜਾਣੂ ਲੋਕਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਦਾ ਵਿਰੋਧ ਕਰ ਰਹੇ ਖਾਲਿਸਤਾਨ ਸਮਰਥਕਾਂ ਵੱਲੋਂ ਪਿਛਲੇ ਮਹੀਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਦੀ ਭੰਨਤੋੜ ਦਾ ਮਾਮਲਾ ਵੀ ਮੀਟਿੰਗ ਦੌਰਾਨ ਉਠਾਇਆ ਗਿਆ ਸੀ।
 ਮੀਟਿੰਗ ਵਿੱਚ ਸ਼ਾਮਲ ਇੱਕ ਭਾਰਤੀ ਅਧਿਕਾਰੀ ਨੇ ਨਾਮ ਨਾ ਦੱਸਣ ਦੇ ਜ਼ਾਹਿਰ ਵਿੱਚ ਇਕ ਮੀਡੀਆ ਅਧਾਰੇ ਨੂੰ ਦੱਸਿਆ, "ਲੰਡਨ ਵਿੱਚ ਭਾਰਤੀ ਦੂਤਾਵਾਸ ਵਿੱਚ ਭੰਨਤੋੜ ਕਰਨ ਵਾਲੇ ਕਈਆਂ ਨੇ ਉੱਥੇ ਸਿਆਸੀ ਸ਼ਰਨ ਲਈ ਹੈ। ਅਸੀਂ ਮੀਟਿੰਗ ਵਿੱਚ ਇਹ ਮਾਮਲਾ ਉਠਾਇਆ ਸੀ।"