ਕੌਮਾਂਤਰੀ ਓਲੰਪਿਕ ਕਮੇਟੀ ਤੋਂ ਬਾਅਦ ਅੰਤਰਰਾਸ਼ਟਰੀ ਕੁਸ਼ਤੀ ਸੰਸਥਾ ਨੇ ਲਾਈਆਂ ਭਾਰਤ 'ਤੇ ਰੋਕਾਂ

ਕੌਮਾਂਤਰੀ ਓਲੰਪਿਕ ਕਮੇਟੀ ਤੋਂ ਬਾਅਦ ਅੰਤਰਰਾਸ਼ਟਰੀ ਕੁਸ਼ਤੀ ਸੰਸਥਾ ਨੇ ਲਾਈਆਂ ਭਾਰਤ 'ਤੇ ਰੋਕਾਂ

ਨਵੀਂ ਦਿੱਲੀ: ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੀ ਕੂਟਨੀਤਕ ਖਿੱਚੋਤਾਣ ਵਿਚ ਭਾਰਤ ਨੂੰ ਇਕ ਹੋਰ ਝਟਕਾ ਲੱਗਿਆ ਹੈ। ਕੁਸ਼ਤੀਆਂ ਦੇ ਮੁਕਾਬਲਿਆਂ ਦੀ ਵਿਸ਼ਵ ਸੰਸਥਾ ਯੂਨਾਈਟਿਡ ਵਰਲਡ ਰੈਸਲਿੰਡ ਨੇ ਆਪਣੇ ਅਧੀਨ ਆਉਂਦੀਆਂ ਸਾਰੀਆਂ ਕੌਮੀ ਫੈਡਰੇਸ਼ਨਾਂ ਨੂੰ ਕਿਹਾ ਹੈ ਕਿ ਉਹ ਭਾਰਤ ਦੀ ਕੁਸ਼ਤੀ ਫੈਡਰੇਸ਼ਨ ਨਾਲ ਸਾਰੇ ਸਬੰਧ ਬੰਦ ਕਰ ਦੇਣ। ਇਹ ਫੈਂਸਲਾ ਭਾਰਤ ਵਲੋਂ ਵਿਸ਼ਵ ਕੱਪ ਲਈ ਪਾਕਿਸਤਾਨ ਦੇ ਨਿਸ਼ਾਨੇਬਾਜ਼ਾਂ ਨੂੰ ਵੀਜ਼ਾ ਨਾ ਦੇਣ ਦੇ ਫੈਂਸਲੇ ਦੇ ਵਿਰੋਧ ਵਿਚ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਇੱਥੇ ਹੋ ਰਹੇ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿਚ ਭਾਗ ਲੈਣ ਵਾਲੇ ਪਾਕਿਸਤਾਨੀ ਖਿਡਾਰੀਆਂ ਨੂੰ ਵੀਜ਼ਾ ਦੇਣ ਤੋਂ ਨਾਹ ਕਰ ਦਿੱਤੀ ਸੀ। ਇਸ ਫੈਂਸਲੇ ਨੂੰ ਓਲੰਪਿਕ ਖੇਡਾਂ ਦੀ ਭਾਵਨਾ ਦੇ ਉਲਟ ਮੰਨਦਿਆਂ ਪਹਿਲਾਂ ਹੀ ਕੌਮਾਂਤਰੀ ਓਲੰਪਿਕ ਕਮੇਟੀ ਨੇ ਭਾਰਤ ਵਿਚ ਹੋਣ ਵਾਲੇ ਕਿਸੇ ਵੀ ਅੰਤਰਰਾਸ਼ਟਰੀ ਮੁਕਾਬਲੇ ਦੀ ਗੱਲਬਾਤ ਰੱਦ ਕਰਨ ਦਾ ਐਲਾਨ ਕਰ ਦਿੱਤਾ ਸੀ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ