ਸ਼ੁਕਰਵਾਰ ਨੂੰ ਭਾਰਤ ਦੇ ਦੋ ਮੰਤਰੀਆਂ ਨਾਲ ਮੁਲਾਕਾਤ ਕਰਨਗੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ

ਸ਼ੁਕਰਵਾਰ ਨੂੰ ਭਾਰਤ ਦੇ ਦੋ ਮੰਤਰੀਆਂ ਨਾਲ ਮੁਲਾਕਾਤ ਕਰਨਗੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ

ਅੰਮ੍ਰਿਤਸਰ ਟਾਈਮਜ਼ ਬਿਊਰੋ

ਭਾਰਤ ਸਰਕਾਰ ਵੱਲੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਖੇਤੀ ਬਿੱਲਾਂ ਸਬੰਧੀ ਗੱਲਬਾਤ ਲਈ ਆਪਣੇ ਦੋ ਮੰਤਰੀਆਂ ਦੀ ਡਿਊਟੀ ਲਾਈ ਗਈ ਹੈ। ਭਾਰਤ ਦੇ ਖੇਤੀ ਮਹਿਕਮੇ ਦੇ ਸਕੱਤਰ ਸੁਧਾਂਸ਼ੂ ਪਾਂਡੇ ਵੱਲੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਲਿਖਤੀ ਸੱਦਾ ਭੇਜਿਆ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸ਼ੁਕਰਵਾਰ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਭਾਰਤ ਦੇ ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਲਈ ਬੁਲਾਇਆ ਗਿਆ ਹੈ। 

ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਇਸ ਸੱਦੇ ਬਾਰੇ ਵੀਰਵਾਰ ਨੂੰ ਚੰਡੀਗੜ੍ਹ ਵਿਚ ਬੈਠਕ ਕਰਨਗੇ ਅਤੇ ਉਸ ਬੈਠਕ ਵਿਚ ਹੀ ਅਗਲਾ ਫੈਂਸਲਾ ਲਿਆ ਜਾਵੇਗਾ ਕਿ ਦਿੱਲੀ ਵਿਚ ਜਾ ਕੇ ਕੀ ਗੱਲ ਕਰਨੀ ਹੈ।