SIT ਨੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਬਰਗਾੜੀ ਕਾਂਡ ਦੇ ਮੁੱਖ ਮੁਲਜ਼ਮ ਵਜੋਂ ਕੀਤਾ ਨਾਮਜ਼ਦ

SIT ਨੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਬਰਗਾੜੀ ਕਾਂਡ ਦੇ ਮੁੱਖ ਮੁਲਜ਼ਮ ਵਜੋਂ ਕੀਤਾ ਨਾਮਜ਼ਦ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਤੋਂ ਇੱਕ ਹਫ਼ਤੇ ਬਾਅਦ, 2015 ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰਗਾੜੀ ਬੇਅਦਬੀ ਕਾਂਡ ਅਤੇ ਅਪਮਾਨਜਨਕ ਪੋਸਟਰ ਲਗਾਉਣ ਦੇ ਮਾਮਲਿਆਂ ਵਿੱਚ ਮੁੱਖ  ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ।ਦੱਸਣਯੋਗ ਹੈ ਕਿ  ਸਾਬਕਾ  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਸਿਆਸੀ ਵਿਰੋਧੀਆਂ - ਆਪ, ਅਕਾਲੀ ਦਲ ਅਤੇ ਭਾਜਪਾ ਇਹ ਸਾਰੇ ਸਿਰਸਾ ਡੇਰੇ ਦੀ ਮਦਦ ਲੈ ਰਹੇ ਹਨ, ਜਿਸਦੇ  ਪੰਜਾਬ ਵਿਚ ਕਾਫੀ ਪੈਰੋਕਾਰ ਹੈ।

ਪੁਲਿਸ ਦੇ ਇੰਸਪੈਕਟਰ ਜਨਰਲ (ਆਈਜੀਪੀ) ਸੁਰਿੰਦਰ ਪਾਲ ਸਿੰਘ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਨੇ ਜਾਂਚ ਦੌਰਾਨ ਪਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਾਜ਼ਿਸ਼ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਬਲਾਕ ਵਿੱਚ ਰਚੀ ਗਈ ਸੀ ਅਤੇ ਪੈਰੋਕਾਰਾਂ ਨੇ ਕਦੇ ਵੀ ਸੰਪਰਦਾ ਮੁਖੀ ਰਾਮ ਦੀ ਆਗਿਆ ਤੋਂ ਬਿਨਾਂ ਕਾਰਵਾਈ ਨਹੀਂ ਕੀਤੀ। ਜਦੋਂ ਕਿ ਐਸਆਈਟੀ ਉਸਦੀ ਹਿਰਾਸਤ ਵਿੱਚ ਪੁੱਛਗਿੱਛ ਲਈ ਜ਼ੋਰ ਦੇ ਰਹੀ ਹੈ, ਆਈਜੀਪੀ ਪਰਮਾਰ ਨੇ ਕਿਹਾ ਕਿ ਰਾਮ ਰਹੀਮ ਨੂੰ ਬਾਕੀ ਬਚੇ ਦੋ ਬੇਅਦਬੀ ਮਾਮਲਿਆਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਕਿਉਂਕਿ ਇਹ ਸਾਰੇ ਆਪਸ ਵਿੱਚ ਜੁੜੇ ਕੇਸ ਹਨ ਅਤੇ ਹੁਣ ਐਸਆਈਟੀ ਇਸ ਨੂੰ ਹਾਈ ਕੋਰਟ ਵਿੱਚ ਚੱਲ ਰਹੀ ਰਿੱਟ ਪਟੀਸ਼ਨ ਨਾਲ ਨੱਥੀ ਕਰੇਗੀ।