ਮਾਲਦੀਵ ਵਿੱਚ ਦੱਖਣ ਏਸ਼ੀਆਈ ਦੇਸ਼ਾਂ ਦੇ ਸਮਾਗਮ ਦੌਰਾਨ ਭਾਰਤ-ਪਾਕਿਸਤਾਨ ਦੇ ਬੁਲਾਰੇ ਖਹਿਬੜੇ

ਮਾਲਦੀਵ ਵਿੱਚ ਦੱਖਣ ਏਸ਼ੀਆਈ ਦੇਸ਼ਾਂ ਦੇ ਸਮਾਗਮ ਦੌਰਾਨ ਭਾਰਤ-ਪਾਕਿਸਤਾਨ ਦੇ ਬੁਲਾਰੇ ਖਹਿਬੜੇ

ਚੰਡੀਗੜ੍ਹ: ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੀ ਤਲਖੀ ਦਾ ਅਸਰ ਮਾਲਦੀਵ ਵਿੱਚ ਚੱਲ ਰਹੇ ਦੱਖਣੀ ਏਸ਼ੀਆਈ ਦੇਸ਼ਾਂ ਦੇ ਸਪੀਕਰਾਂ ਦੇ ਸਮਾਗਮ ਵਿੱਚ ਵੀ ਦੇਖਣ ਨੂੰ ਮਿਲਿਆ। ਸਮਾਗਮ ਦੌਰਾਨ ਜੰਮੂ ਕਸ਼ਮੀਰ ਦੇ ਮਾਮਲੇ 'ਤੇ ਭਾਰਤ ਅਤੇ ਪਾਕਿਸਤਾਨ ਦੇ ਬੁਲਾਰੇ ਆਪਸ ਵਿੱਚ ਉਲਝ ਗਏ। 

ਇਸ ਸਮਾਗਮ 'ਚ ਜਦੋਂ ਪਾਕਿਸਤਾਨ ਦੇ ਬੁਲਾਰੇ ਨੇ ਭਾਰਤ ਵੱਲੋਂ ਜੰਮੂ ਕਸ਼ਮੀਰ ਵਿੱਚ ਕੀਤੇ ਜਾ ਰਹੇ ਮਨੁੱਖੀ ਹੱਕਾਂ ਦੇ ਘਾਣ ਦਾ ਮਸਲਾ ਚੁੱਕਿਆ ਤਾਂ ਭਾਰਤੀ ਸਪੀਕਰ ਭੜਕ ਉੱਠੇ। ਪਾਕਿਸਤਾਨ ਵੱਲੋਂ ਇਸ ਮਸਲੇ ਨੂੰ ਚੁੱਕਣ 'ਤੇ ਸਖਤ ਵਿਰੋਧ ਕਰਦਿਆਂ ਭਾਰਤੀ ਵਫ਼ਦ 'ਚ ਸ਼ਾਮਿਲ ਰਾਜ ਸਭਾ ਦੇ ਉਪ-ਸਭਾਪਤੀ ਹਰੀਵੰਸ਼ ਨਰਾਇਣ ਸਿੰਘ ਨੇ ਕਿਹਾ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਮੰਚ 'ਤੇ ਇਸ ਮੁੱਦੇ ਨੂੰ ਉਠਾਉਣ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। 

ਪਾਕਿਸਤਾਨ ਦੀ ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਖਾਨ ਨੇ ਭਾਰਤ ਵੱਲੋਂ ਗੈਰ-ਸੰਵਿਧਾਨਕ ਕਦਮ ਚੁੱਕਦਿਆਂ ਕਸ਼ਮੀਰ ਦੇ ਲੋਕਾਂ 'ਤੇ ਕੀਤੇ ਜ਼ਾ ਰਹੇ ਜ਼ੁਲਮਾਂ ਦਾ ਜ਼ਿਕਰ ਕੀਤਾ। 

ਪਾਕਿਸਤਾਨ ਦੇ ਬੁਲਾਰੇ ਨੇ ਦੱਖਣੀ ਏਸ਼ੀਆਈ ਦੇਸ਼ਾਂ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰੀਆਂ ਦੇ ਸਵੈ-ਨਿਰਣੇ ਦੇ ਹੱਕ ਦਾ ਸਮਰਥਨ ਕਰਨ।