ਟਰੰਪ ਦੀ ਧਮਕੀ ਮਗਰੋਂ ਭਾਰਤ ਨੇ ਅਮਰੀਕਾ ਨੂੰ ਦਵਾਈ ਭੇਜਣ ਦੀ ਪ੍ਰਵਾਨਗੀ ਦਿੱਤੀ

ਟਰੰਪ ਦੀ ਧਮਕੀ ਮਗਰੋਂ ਭਾਰਤ ਨੇ ਅਮਰੀਕਾ ਨੂੰ ਦਵਾਈ ਭੇਜਣ ਦੀ ਪ੍ਰਵਾਨਗੀ ਦਿੱਤੀ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦਿੱਤੀ ਧਮਕੀ ਤੋਂ ਬਾਅਦ ਭਾਰਤ ਨੇ ਅਮਰੀਕਾ ਨੂੰ ਕੋਰੋਨਾ ਵਾਇਰਸ ਦਾ ਸੰਭਾਵਿਤ ਇਲਾਜ ਸਮਝੀ ਜਾ ਰਹੀ ਮਲੇਰੀਆ ਖਤਮ ਕਰਨ ਵਾਲੀ ਦਵਾਈ ਹਾਈਡਰੋਕਸੀਕਲੋਰੋਕੁਈਨ ਭੇਜਣ ਲਈ ਹਰੀ ਝੰਡੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਰਤ ਨੇ ਇਸ ਦਵਾਈ ਨੂੰ ਵਿਦੇਸ਼ਾਂ ਵਿਚ ਭੇਜਣ 'ਤੇ ਰੋਕ ਲਾ ਦਿੱਤੀ ਸੀ ਤੇ ਅਮਰੀਕਾ ਦੇ ਰਾਸ਼ਟਰਪਤੀ ਨੇ ਧਮਕੀ ਭਰੇ ਲਹਿਜ਼ੇ ਵਿਚ ਕਿਹਾ ਸੀ ਕਿ ਜੇ ਭਾਰਤ ਨੇ ਅਮਰੀਕਾ ਨੂੰ ਇਹ ਦਵਾਈ ਨਾ ਭੇਜੀ ਤਾਂ ਉਸਨੂੰ ਸਖਤ ਜਵਾਬ ਦਿੱਤਾ ਜਾਵੇਗਾ।

ਅੱਜ ਭਾਰਤ ਸਰਕਾਰ ਨੇ ਪਹਿਲਾਂ ਤੋਂ ਭੇਜਣ ਲਈ ਮੰਨੀ ਗਈ ਦਵਾਈ ਅਮਰੀਕਾ ਭੇਜਣ ਦੀ ਸਹਿਮਤੀ ਦੇ ਦਿੱਤੀ ਹੈ। 

ਸਬੰਧਿਤ ਖਬਰ: ਕੋਰੋਨਾ ਦੀ ਸੰਭਾਵਤ ਦਵਾਈ ਭਾਰਤ ਤੋਂ ਅਮਰੀਕਾ ਭੇਜਣ ਦਾ ਮਾਮਲਾ ਉਲਝਿਆ: ਟਰੰਪ ਦੀ ਮੋਦੀ ਨੂੰ ਧਮਕੀ
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।